ਕਿਹਾ : ਪੰਜਾਬ ਹਿਤੈਸ਼ੀ ਮੋਦੀ ਕਿਸਾਨਾਂ ਨੂੰ ਮਿਲਣ ਦਿੱਲੀ ਦੀਆਂ ਸਰਹੱਦਾਂ ’ਤੇ ਕਿਉਂ ਨਹੀਂ ਗਏ
ਪਠਾਨਕੋਟ/ਬਿਊਰੋ ਨਿਊਜ
ਆਲ ਇੰਡੀਆ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਠਾਨਕੋਟ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੜੇ ਅਤੇ ਅਰਵਿੰਦ ਕੇਜਰੀਵਾਲ ਨੂੰ ਛੋਟੇ ਮੀਆਂ ਦੱਸਿਆ ਅਤੇ ਕਿਹਾ ਕਿ ਇਹ ਦੋਵੇਂ ਆਪਸ ਵਿਚ ਰਲੇ ਹੋਏ ਹਨ। ਇਨ੍ਹਾਂ ਦੋਵਾਂ ਦਾ ਜਨਮ ਆਰ ਐਸ ਐਸ ਤੋਂ ਹੋਇਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਤੰਜ ਕਸਦਿਆਂ ਕਿਹਾ ਕਿ ਮੋਦੀ ਅੱਜ ਪੰਜਾਬ ਆ ਕੇ ਖੁਦ ਨੂੰ ਪੰਜਾਬ ਹਿਤੈਸ਼ੀ ਦੱਸ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਪੰਜਾਬ ਹਿਤੈਸ਼ੀਆਂ ਦੀ ਯਾਦ ਉਦੋਂ ਕਿਉਂ ਨਹੀਂ ਆਈ, ਜਦੋਂ ਕਿਸਾਨੀ ਅੰਦੋਲਨ ਦੇ ਚਲਦਿਆਂ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ 1 ਸਾਲ ਤੋਂ ਵੀ ਵੱਧ ਸਮਾਂ ਬੈਠੇ ਰਹੇ। ਉਦੋਂ ਪ੍ਰਧਾਨ ਮੰਤਰੀ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਮਿਲਣ ਲਈ ਇਕ ਵਾਰ ਵੀ ਨਹੀਂ ਆਏੇ। ਪ੍ਰੰਤੂ ਇਨ੍ਹਾਂ ਦੋਵਾਂ ਨੇ ਮਿਲ ਕੇ ਕਿਸਾਨਾਂ ਨੂੰ ਦਿੱਲੀ ’ਚ ਦਾਖਲ ਹੋਣ ਤੋਂ ਰੋਕਣ ਲਈ ਸੜਕਾਂ ’ਤੇ ਬੈਰੀਕਿੰਗ ਕੀਤੀ ਅਤੇ ਤਿੱਖੇ ਕਿੱਲ ਲਗਾ ਸੜਕਾਂ ਰੋਕੀਆਂ ਤਾਂ ਜੋ ਕਿਸਾਨ ਦਿੱਲੀ ’ਚ ਦਾਖਲ ਨਾ ਹੋ ਸਕਣ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …