ਕਿਹਾ : ਕੇਂਦਰ ਦੀ ਮੋਦੀ ਸਰਕਾਰ ਦਾ ਰਾਸ਼ਟਰਵਾਦ ਝੂਠਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ’ਚ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਕੇਂਦਰ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਰਾਸ਼ਟਰਵਾਦ ਨਕਲੀ ਹੈ ਜੋ ਅੰਗਰੇਜ਼ਾਂ ਦੀ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ’ਤੇ ਚਲਦਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਕਰੋਨਾ ਕਾਲ ’ਚ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਲੜਖੜਾ ਗਈ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਲੋਕ ਪ੍ਰੇਸ਼ਾਨ ਹਨ। ਦੂਜੇ ਪਾਸੇ 7 ਸਾਲ ਸਰਕਾਰ ਚਲਾਉਣ ਤੋਂ ਬਾਅਦ ਵੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਆਪਣੀਆਂ ਨੀਤੀਆਂ ਕਾਰਨ ਹੋਏ ਨੁਕਸਾਨ ਲਈ ਗਲਤੀ ਮੰਨਣ ਲਈ ਤਿਆਰ ਨਹੀਂ। ਜਦਕਿ ਇਸ ਲਈ ਉਹ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਜਿੰਮੇਵਾਰ ਦੱਸ ਰਹੇ ਹਨ। ਉਧਰ ਚੀਨ ਦੀ ਫੌਜ ਪਿਛਲੇ ਇਕ ਸਾਲ ਤੋਂ ਸਾਡੀ ਪਵਿੱਤਰ ਧਰਤੀ ’ਤੇ ਬੈਠੀ ਹੈ ਅਤੇ ਇਸ ਮਾਮਲੇ ਨੂੰ ਵੀ ਲਗਾਤਾਰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …