Breaking News
Home / ਭਾਰਤ / ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਆਰੋਪੀ ਹੈ ਅਸ਼ੀਸ਼ ਮਿਸ਼ਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿਚ ਮੁੱਖ ਆਰੋਪੀ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਕਰਤਾ ਨੇ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਅਤੇ ਇਲਾਹਾਬਾਦ ਹਾਈਕੋਰਟ ਦੇ ਜ਼ਮਾਨਤ ਦੇਣ ਦੇ ਫੈਸਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਵਿਚ ਐਡਵੋਕੇਟ ਸ਼ਿਵ ਕੁਮਾਰ ਤਿ੍ਰਪਾਠੀ ਅਤੇ ਸੀਐਸ ਪਾਂਡਾ ਨੇ ਅਰਜ਼ੀ ਲਗਾਈ ਹੈ। ਜ਼ਿਕਰਯੋਗ ਹੈ ਕਿ ਕਰੀਬ 4 ਮਹੀਨੇ ਤੱਕ ਜੇਲ੍ਹ ਵਿਚ ਰਹੇ ਅਸ਼ੀਸ਼ ਮਿਸ਼ਰਾ ਨੂੰ ਹਾਲ ਹੀ ਵਿਚ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੁਨੀਆ ਵਿਚ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਇਕ ਕਾਰ ਜਾ ਚੜ੍ਹੀ ਸੀ। ਜਿਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਸੀ ਅਤੇ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਕਾਰਨ ਚਾਰ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ। ਦੱਸਿਆ ਗਿਆ ਸੀ ਕਿ ਜਿਹੜੀ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ ਉਸ ਕਾਰ ਵਿਚ ਅਸ਼ੀਸ਼ ਮਿਸ਼ਰਾ ਵੀ ਬੈਠਾ ਹੋਇਆ ਸੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …