15.9 C
Toronto
Friday, September 18, 2026
spot_img
Homeਭਾਰਤਉੜੀ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਫੌਜ ਨੇ ਕੀਤੀ ਨਾਕਾਮ

ਉੜੀ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਫੌਜ ਨੇ ਕੀਤੀ ਨਾਕਾਮ

ਉੜੀ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਫੌਜ ਨੇ ਕੀਤੀ ਨਾਕਾਮ10 ਅੱਤਵਾਦੀ ਮਾਰ ਮੁਕਾਏ
ਜੰਮੂ/ਬਿਊਰੋ ਨਿਊਜ਼
ਉੜੀ ਵਿਚ ਪਾਕਿਸਤਾਨ ਦੀਆਂ ਘਟੀਆ ਹਰਕਤਾਂ ਦਾ ਤਕੜਾ ਜਵਾਬ ਦਿੰਦਿਆਂ ਹੋਇਆਂ ਭਾਰਤੀ ਫੌਜ ਨੇ 10 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਿਲ ਰਹੀ ਜਾਣਕਾਰੀ ਅਨੁਸਾਰ 15 ਅੱਤਵਾਦੀ ਇਲਾਕੇ ਵਿਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ, ਜਿਹਨਾਂ ਵਿਚੋਂ 10 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਆਖਰੀ ਖਬਰਾਂ ਮਿਲਣ ਤੱਕ ਮੁਕਾਬਲਾ ਜਾਰੀ ਸੀ।
ਇਸ ਤੋਂ ਇਲਾਵਾ ਜੰਮੂ ਕਸ਼ਮੀਰ ਦੇ ਹੰਦਵਾੜਾ ਇਲਾਕੇ ਵਿਚ ਵੀ ਸੈਨਾ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਜਿਸ ਵਿਚ ਫੌਜ ਦਾ ਇਕ ਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਐਤਵਾਰ ਨੂੰ ਉੜੀ ਵਿਚ ਭਾਰਤੀ ਫੌਜ ਦੇ ਕੈਂਪ ‘ਤੇ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਹਮਲਾ ਕਰਕੇ 18 ਜਵਾਨ ਸ਼ਹੀਦ ਕਰ ਦਿੱਤੇ ਸਨ।

RELATED ARTICLES
POPULAR POSTS