ਹਾਦਸੇ ‘ਤੇ ਉਠਣ ਲੱਗੇ ਸਵਾਲ
ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਚਰਚਿਤ ਚਿਹਰੇ ਤੇ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਸੜਕ ਹਾਦਸੇ ‘ਚ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ‘ਚ ਕੁੰਡਲੀ-ਮਾਨੇਸਰ ਐਕਸਪ੍ਰੈਸ ਵੇਅ ‘ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਤੇ ਉਨ੍ਹਾਂ ਦੀ ਗੱਡੀ ਇੱਕ ਟਰਾਲੇ ‘ਚ ਜਾ ਵੱਜੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।