ਅੰਮ੍ਰਿਤਸਰ ਪੂਰਬੀ ਹਲਕਾ ਪੰਜਾਬ ਦੀ ਸਿਆਸਤ ਦਾ ਕੇਂਦਰ ਬਣਿਆ ਹੋਇਆ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸਖਤ ਚੋਣ ਮੁਕਾਬਲਾ ਹੋਣ ਦੇ ਅਸਾਰ ਹਨ। ਸਭ ਤੋਂ ਵੱਡੀ ਗੱਲ ਹੈ ਕਿ ਇਸ ਹਲਕੇ ਤੋਂ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦਾ ਸਿਆਸੀ ਭਵਿੱਖ ਦਾਅ ‘ਤੇ ਲੱਗਿਆ ਹੋਇਆ ਅਤੇ ਇਨ੍ਹਾਂ ਆਗੂਆਂ ਦੀ ਟੈਨਸ਼ਨ ਵੀ ਵਧੀ ਹੋਈ ਹੈ। ਧਿਆਨ ਰਹੇ ਮਜੀਠਆ ਆਪਣੀ ਜੱਦੀ ਸੀਟ ਮਜੀਠਾ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਮੈਦਾਨ ਵਿਚ ਹਨ ਕਿਉਂਕਿ ਸਿੱਧੂ ਨੇ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਲਈ ਚੈਲੰਜ ਕੀਤਾ ਸੀ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਸਿੱਧੂ ਅਤੇ ਮਜੀਠੀਆ ਦੋਵੇਂ ਹਾਰ ਰਹੇ ਹਨ ਅਤੇ ਇਥੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦੀ ਜਿੱਤ ਯਕੀਨੀ ਹੈ। ਜੇਕਰ ਸਿੱਧੂ ਅਤੇ ਮਜੀਠੀਆ ਵਿਚੋਂ ਕੋਈ ਵੀ ਹਾਰੇਗਾ, ਉਹ ਉਸਦੀ ਪਹਿਲੀ ਹਾਰ ਹੋਵੇਗੀ।
ਸਿੱਧੂ ਅਤੇ ਮਜੀਠੀਆ ਦੀ ਟੈਨਸ਼ਨ ਵਧੀ
RELATED ARTICLES