8 ਬੱਚਿਆਂ ਦੀ ਹੋਈ ਮੌਤ, ਕਈ ਜ਼ਖ਼ਮੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਅਟਾਰੀ ਨੇੜੇ ਅੱਜ ਇਕ ਭਿਆਨਕ ਹਾਦਸਾ ਵਾਪਰ ਗਿਆ ਹੈ। ਪਿੰਡ ਮਾਹਵਾ ਕੋਲ ਡੀ. ਏ. ਵੀ. ਸਕੂਲ ਦੀ ਬੱਸ ਨਹਿਰ ਵਿਚ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ 8 ਬੱਚਿਆਂ ਦੀ ਮੌਤ ਹੋ ਗਈ ਹੈ। ਜ਼ਖਮੀ ਬੱਚਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਬੱਸ ਵਿਚ ਲਗਭਗ 34 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਬੱਸ ਦਾ ਡਰਾਇਵਰ ਮੌਕੇ ਤੋਂ ਫਰਾਰ ਹੋ ਗਿਆ।ઠਸਕੂਲ ਬੱਸ ਦੇ ਨਹਿਰ ਵਿਚ ਡਿੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …