Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀਆਂ ਅਤੇ ਸਰਪ੍ਰਸਤਾਂ ਨੂੰ ਜੇਲ੍ਹ ਭੇਜਾਂਗੇ : ਅਖਿਲੇਸ਼

ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀਆਂ ਅਤੇ ਸਰਪ੍ਰਸਤਾਂ ਨੂੰ ਜੇਲ੍ਹ ਭੇਜਾਂਗੇ : ਅਖਿਲੇਸ਼

ਯੂਪੀ ਦੀ ਯੋਗੀ ਅਦਿੱਤਿਆ ਨਾਥ ਸਰਕਾਰ ‘ਤੇ ਚੁੱਕੇ ਸਵਾਲ
ਲਖਨਊ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਹਿੰਸਾ ਕੇਸ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਨਜ਼ੂਰ ਹੋਣ ਲਈ ਉਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕੀਤੀ ਹੈ।
ਅਖਿਲੇਸ਼ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਈ ਤਾਂ ਉਹ ਲਖੀਮਪੁਰ ਕਾਂਡ ਦੇ ਦੋਸ਼ੀਆਂ ਅਤੇ ਉਨ੍ਹਾਂ ਨੂੰ ਬਚਾਉਣ ਵਾਲਿਆਂ ਨੂੰ ਜੇਲ੍ਹ ਭੇਜਣਾ ਯਕੀਨੀ ਬਣਾਉਣਗੇ। ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ”ਕਿਸਾਨਾਂ ਨੂੰ ਵਾਹਨ ਹੇਠ ਦਰੜਨ ਵਾਲੇ ਮੰਤਰੀ ਦੇ ਪੁੱਤਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।
ਸਰਕਾਰ ਨੇ ਇਸ ਕੇਸ ਦੀ ਪੂਰੀ ਗੰਭੀਰਤਾ ਨਾਲ ਪੈਰਵੀ ਨਹੀਂ ਕੀਤੀ। ਸਮਾਜਵਾਦੀ ਪਾਰਟੀ ਤੁਹਾਨੂੰ ਭਰੋਸਾ ਦਿੰਦੀ ਹੈ ਕਿ ਸਾਡੀ ਸਰਕਾਰ ਆਉਣ ‘ਤੇ ਕੇਸ ਦੀ ਇਸ ਢੰਗ ਨਾਲ ਪੈਰਵੀ ਕੀਤੀ ਜਾਵੇਗੀ ਕਿ ਕਿਸਾਨਾਂ ਦੀ ਜਾਨ ਲੈਣ ਵਾਲਿਆਂ ਦੇ ਨਾਲ-ਨਾਲ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਨੂੰ ਵੀ ਜੇਲ੍ਹ ਭੇਜਾਂਗੇ।” ਅਖਿਲੇਸ਼ ਨੇ ਦਾਅਵਾ ਕੀਤਾ ਕਿ ਪਹਿਲੇ ਦੋ ਗੇੜਾਂ ਦੇ ਵੋਟਿੰਗ ਪੈਟਰਨ ਨੇ ਭਾਜਪਾ ਵਰਕਰਾਂ ਨੂੰ ਸੁੰਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਨੂੰ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਉਹ ਦੋਗਲੀ ਨੀਤੀ ‘ਚ ਵਿਸ਼ਵਾਸ ਨਹੀਂ ਰਖਦੇ ਹਨ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …