Breaking News
Home / ਪੰਜਾਬ / ਸੁਖਬੀਰ ਨੇ ਮਾਂ ਪਾਰਟੀ ਸ਼ਰੋਮਣੀ ਅਕਾਲੀ ਦਲ ਲਈ ਮੰਗੀਆਂ ਵੋਟਾਂ

ਸੁਖਬੀਰ ਨੇ ਮਾਂ ਪਾਰਟੀ ਸ਼ਰੋਮਣੀ ਅਕਾਲੀ ਦਲ ਲਈ ਮੰਗੀਆਂ ਵੋਟਾਂ

ਕਿਹਾ : ਕੇਜਰੀਵਾਲ ਦਰਿਆਈ ਪਾਣੀ ਦਿੱਲੀ ਲਿਜਾਣ ਦੇ ਬਣਾ ਰਿਹਾ ਹੈ ਮਨਸੂਬੇ
ਮੋਗਾ/ਬਿਊਰੋ ਨਿਊਜ਼ : ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਆਮ ਆਦਮੀ ਪਾਰਟੀ ਤੇ ਕਾਂਗਰਸ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਉਨ੍ਹਾਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁਬਾਰਕਾਂ ਵੀ ਦਿੱਤੀਆਂ। ਸੁਖਬੀਰ ਬਾਦਲ ਨੇ ਆਖਿਆ ਕਿ ਸ਼ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ ਅਤੇ ਇਸਦੇ ਉਲਟ ਕਾਂਗਰਸ ਪਾਰਟੀ ਨੇ ਦਰਬਾਰ ਸਾਹਿਬ ਉਤੇ ਹਮਲਾ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸ਼ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਦਾਲਤ ਵਿਚ ਐੱਸਵਾਈਐੱਲ ਨਹਿਰ ਰਾਹੀਂ ਪਾਣੀ ਲਈ ਪਟੀਸ਼ਨ ਪਾਈ ਹੈ ਤੇ ਉਹ ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦੇ ਹਨ। ਇਸ ਮੌਕੇ ਸੁਖਬੀਰ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਸ਼ਰੋਮਣੀ ਅਕਾਲੀ ਦਲ ਲਈ ਵੋਟਾਂ ਮੰਗੀਆਂ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …