ਅਰਵਿੰਦ ਕੇਜਰੀਵਾਲ ਨੂੰ ਵੀ ਦੱਸਿਆ ਪੰਜਾਬ ਦਾ ਵੱਡਾ ਦੁਸ਼ਮਣ
ਲੰਬੀ/ਬਿਊਰੋ ਨਿਊਜ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਲੰਬੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੌਕੇ ਉਹ ਜਮ ਕੇ ਵਿਰੋਧੀਆਂ ‘ਤੇ ਵਰ੍ਹੇ। ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਵਿਚ ਸਰਕਾਰ ਬਣਾਈ ਪ੍ਰੰਤੂ ਉਨ੍ਹਾਂ ਪੰਜਾਬ ਦੀ ਜਨਤਾ ਲਈ ਕੁੱਝ ਵੀ ਨਹੀਂ ਕੀਤਾ। ਹੁਣ ਜਦੋਂ ਕਾਂਗਰਸ ਹਾਈ ਕਮਾਂਡ ਨੇ ਦੇਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਨੂੰ ਵੋਟਾਂ ਨਹੀਂ ਪੈਣੀਆਂ ਤਾਂ ਉਨ੍ਹਾਂ ਕੈਪਟਨ ਨੂੰ ਕੁਰਸੀ ਤੋਂ ਲਾਹ ਦਿੱਤਾ ਅਤੇ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਪ੍ਰੰਤੂ ਚਰਨਜੀਤ ਸਿੰਘ ਚੰਨੀ ਨੇ ਤਿੰਨ ਮਹੀਨਿਆਂ ਦੌਰਾਨ ਸਿਰਫ਼ ਵੱਡੇ ਵੱਡੇ ਵਾਅਦੇ ਕੀਤੇ ਪ੍ਰੰਤੂ ਅਸਲ ‘ਚ ਪੰਜਾਬ ਦੀ ਜਨਤਾ ਲਈ ਕੁੱਝ ਨਹੀਂ ਕੀਤਾ। ਕਿਉਂਕਿ ਚੰਨੀ ਕੈਪਟਨ ਨਾਲੋਂ ਵੀ ਵੱਧ ਝੂਠ ਬੋਲਦੇ ਹਨ। ਆਮ ਆਦਮੀ ਪਾਰਟੀ ‘ਤੇ ਤੰਜ ਕਸਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕੇਜਰੀਵਾਲ ਵੀ ਤੁਹਾਡਾ ਵੱਡਾ ਦੁਸ਼ਮਣ ਹੈ।
ਉਨ੍ਹਾਂ ਕਿਹਾ ਕਿ ਇਹੀ ਕੇਜਰੀਵਾਲ ਦਿੱਲੀ ਜਾ ਕੇ ਕਹਿੰਦਾ ਹੈ ਕਿ ਪੰਜਾਬ ਦੇ ਧੂੰਏ ਨਾਲ ਦਿੱਲੀ ‘ਚ ਪਲਿਊਸ਼ਨ ਵਧਦਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ‘ਚ ਪਟੀਸ਼ਨ ਪਾ ਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਵੀ ਸਾਨੂੰ ਦਿਓ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਮੇਰੀ ਚੋਣ ਲੜਨ ਦੀ ਕੋਈ ਇੱਛਾ ਨਹੀਂ ਪ੍ਰੰਤੂ ਪਾਰਟੀ ਵੱਲੋਂ ਮੈਨੂੰ ਚੋਣ ਲੜਨ ਲਈ ਮਜ਼ਬੂਰ ਕੀਤਾ ਗਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …