Breaking News
Home / ਪੰਜਾਬ / ਪੰਜਾਬ ’ਚ ਥਮਿਆ ਚੋਣ ਪ੍ਰਚਾਰ

ਪੰਜਾਬ ’ਚ ਥਮਿਆ ਚੋਣ ਪ੍ਰਚਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਚਲਦਿਆਂ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਦਾ ਸਿਖਰਾਂ ’ਤੇ ਪਹੰੁਚਿਆ ਚੋਣ ਪ੍ਰਚਾਰ ਅੱਜ ਥਮ ਗਿਆ। ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਕਰਨ ਲਈ ਵੱਖ-ਵੱਖ ਰਾਜਾਂ ਤੋਂ ਵੱਡੇ-ਵੱਡੇ ਦਿੱਗਜ਼ ਆਗੂ ਪਹੁੰਚੇ ਹੋਏ ਸਨ ਜਿਹੜੇ ਹੁਣ ਆਪੋ-ਆਪਣੇ ਰਾਜਾਂ ਨੂੰ ਪਰਤ ਜਾਣਗੇ। ਹੁਣ ਚੋਣ ਲੜ ਰਹੇ ਉਮੀਦਵਾਰਾਂ ਆਪਣੀਆਂ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਤੋਂ ਵਿਹਲੇ ਹੋ ਕੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਬਣਾਉਣ ਅਤੇ ਆਪਣੇ ਹੱਕ ਵਿਚ ਵੋਟ ਪਾਉਣ ਲਈ ਅਪੀਲ ਕਰਨਗੇ। ਪੰਜਾਬ ਵਿਧਾਨ ਦੀਆਂ 117 ਸੀਟਾਂ ’ਤੇ ਇਸ ਵਾਰ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਚਹੁੰ ਕੋਣਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ ਪ੍ਰੰਤੂ ਇਸ ਵਾਰ ਅੰਮਿ੍ਰਤਸਰ ਈਸਟ, ਲੰਬੀ, ਜਲਾਲਾਬਾਦ ਚਮਕੌਰ ਸਾਹਿਬ, ਧੂਰੀ, ਭਦੌੜ ਅਤੇ ਪਟਿਆਲਾ ਸ਼ਹਿਰਾਂ ਸੀਟਾਂ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ। ਇਨ੍ਹਾਂ ਸੀਟਾਂ ਤੋਂ ਕੈਪਟਨ ਅਮਰਿੰਦਰ ਸਿੰਘ, ਭਗਵੰਤ ਮਾਨ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ ਵਰਗੇ ਦਿੱਗਜ਼ ਆਗੂ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ ਵੋਟਰ 20 ਫਰਵਰੀ ਨੂੰ ਵੋਟਿੰਗ ਮਸ਼ੀਨਾਂ ’ਚ ਕੈਦ ਕਰ ਦੇਣਗੇ। ਨਤੀਜੇ 10 ਮਾਰਚ ਨੂੰ ਆਉਣਗੇ ਅਤੇ ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪੰਜਾਬ ਵਿਚ ਕਿਹੜੀ ਪਾਰਟੀ ਸਰਕਾਰ ਬਣਾਏਗੀ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …