ਹਰ ਕੱਚੇ ਮਕਾਨ ਨੂੰ ਪੱਕਾ ਕਰਨ ਅਤੇ 3100 ਰੁਪਏ ਬੁਢਾਪਾ ਪੈਨਸ਼ਨ ਦੇਣ ਦਾ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਪਾਰਟੀ ਵੱਲੋਂ 13 ਨੁਕਾਤੀ ਆਪਣਾ ਚੋਣ ਮੈਨੀਫੈਸਟੋ ਚੰਡੀਗੜ੍ਹ ਵਿਖੇ ਨਵਜੋਤ ਸਿੱਧੂ ਵੱਲੋਂ ਜਾਰੀ ਕੀਤਾ ਗਿਆ, ਇਸ ’ਚ ਸਿੱਧੂ ਦੇ ਪੰਜਾਬ ਮਾਡਲ ਦੀ ਝਲਕ ਵੀ ਨਜ਼ਰ ਆਈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਪੰਜਾਬ ਦੇ ਹਰ ਕੱਚੇ ਮਕਾਨ ਨੂੰ ਪੱਕਾ ਕੀਤਾ ਜਾਵੇਗਾ। ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਗਏ ਮੈਨੀਫੈਸਟੋ ਵਿਚ ਹਰ ਸਾਲ 1 ਲੱਖ ਨੌਕਰੀਆਂ ਦੇਣ, ਔਰਤਾਂ ਨੂੰ ਪ੍ਰਤੀ ਸਾਲ ਅੱਠ ਸਿਲੰਡਰ,1100 ਰੁਪਏ ਪ੍ਰਤੀ ਮਹੀਨਾ ਅਤੇ ਬੁਢਾਪਾ ਪੈਨਸ਼ਨ ਨੂੰ ਵੀ 1500 ਰੁਪਏ ਤੋਂ ਵਧਾ ਕੇ 3100 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਹੈ। ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਪੜ੍ਹਾਈ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾਉਣ ਅਤੇ ਐਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਵਾਅਦਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ਼ ਦੀ ਸਹੂਲਤ ਵੀ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੇਸ਼ੱਕ ਪਾਰਟੀ ਨੇ ਮੈਨੂੰ ਮੁੱਖ ਮੰਤਰੀ ਚਿਹਰਾ ਬਣਾ ਦਿੱਤਾ ਹੈ ਪ੍ਰੰਤੂ ਸਾਰੇ ਮਿਲ ਕੇ ਕੰਮ ਕਰਾਂਗੇ ਅਤੇ ਸਾਡੀ ਸਰਕਾਰ ਪਾਰਟੀ ਦੇ ਅਨੁਸਾਰ ਚਲੇਗੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …