ਸੁਮਨ ਤੂਰ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸਿੱਧੂ ਖਿਲਾਫ਼ ਦਰਜ ਕਰਵਾਈ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੋਟਿੰਗ ਤੋਂ ਪਹਿਲਾਂ ਫਿਰ ਸਾਹਮਣੇ ਆਈ ਹੈ। ਉਨ੍ਹਾਂ ਨੇ ਸਿੱਧੂ ਦੇ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੁਮਨ ਤੂਰ ਨੇ ਕਿਹਾ ਕਿ ਇਸ ਮੁੱਦੇ ਨੂੰ ਪੰਜਾਬ ਚੋਣਾਂ ਨਾਲ ਜੋੜ ਕੇ ਦੇਖਣਾ ਗਲਤ ਹੈ ਕਿਉਂਕਿ ਉਨ੍ਹਾਂ ਦੀ ਕੋਸ਼ਿਸ਼ ਸਿਰਫ਼ ਆਪਣੀ ਮਾਂ ਨੂੰ ਇਨਸਾਫ਼ ਦਿਵਾਉਣ ਦੀ ਹੈ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਇਸ ਬਾਰੇ ’ਚ ਆਪਣੀ ਆਪ ਬੀਤੀ ਦੱਸੀ। ਸਿੱਧੂ ਖਿਲਾਫ਼ ਕੀਤੀ ਗਈ ਸ਼ਿਕਾਇਤ ’ਚ ਉਨ੍ਹਾਂ ਨੇ ਸਨਮਾਨਜਨਕ ਜੀਵਨ ਜੀਣ ਦਾ ਅਧਿਕਾਰ, ਮਾਨਹਾਨੀ ਅਤੇ ਮੈਂਟਲੀ ਟਾਰਚਰ ਕਰਨ ਵਰਗੇ ਆਰੋਪ ਲਗਾਏ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਮਨ ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮਾਂ ਨਿਰਮਲ ਭਗਵੰਤ ਨੂੰ ਬੇਸਹਾਰਾ ਛੱਡ ਦਿੱਤਾ ਗਿਆ ਸੀ, ਜਿਨ੍ਹਾਂ ਦੀ ਮੌਤ ਦਿੱਲੀ ਦੇ ਰੇਲਵੇ ਸਟੇਸ਼ਨ ’ਤੇ ਇਕ ਲਾਵਾਰਿਸ ਦੀ ਤਰ੍ਹਾਂ ਹੋਈ। ਸੁਮਨ ਤੂਰ ਨੇ ਕਿਹਾ ਕਿ ਸਿੱਧੂ ਨੇ ਇਸ ਸਬੰਧ ’ਚ ਝੂਠ ਬੋਲਿਆ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਕਾਨੂੰਨੀ ਤੌਰ ’ਤੇ ਅਲੱਗ ਹੋਏ ਸਨ। ਅਮਰੀਕਾ ਤੋਂ ਆਈ ਸੁਮਨ ਤੂਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਸਿੱਧੂ ਨੂੰ ਇਸ ਸਬੰਧੀ ਪੁੱਛਣਾ ਚਾਹਿਆ ਤਾਂ ਉਨ੍ਹਾਂ ਨੇ ਸੁਮਨ ਨੂੰ ਵਟਸਐਪ ’ਤੇ ਬਲੌਕ ਕਰ ਦਿੱਤਾ ਅਤੇ ਜਦੋਂ ਉਹ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਗਈ ਤਾਂ ਉਨ੍ਹਾਂ ਨੇ ਦਰਵਾਜ਼ਾ ਤੱਕ ਨਹੀਂ ਸੀ ਖੋਲ੍ਹਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …