Breaking News
Home / ਪੰਜਾਬ / ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ’ਤੇ ਲਾਏ ਇਲਜ਼ਾਮਾਂ ਤੋਂ ਬਾਅਦ ਭਖੀ ਸਿਆਸਤ

ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ’ਤੇ ਲਾਏ ਇਲਜ਼ਾਮਾਂ ਤੋਂ ਬਾਅਦ ਭਖੀ ਸਿਆਸਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਤੋਂ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਇਕ ਵੱਡੀ ਮੁਸ਼ਕਿਲ ’ਚ ਘਿਰੇ ਹੋਏ ਨਜ਼ਰ ਆ ਰਹੇ ਹਨ। ਕਿਉਂਕਿ ਕੁਮਾਰ ਵਿਸ਼ਵਾਸ ਨੇ ਲੰਘੇ ਕੱਲ੍ਹ ਅਰਵਿੰਦ ਕੇਜਰੀਵਾਲ ’ਤੇ ਇਲਜ਼ਾਮ ਲਾਇਆ ਕਿ ਉਨ੍ਹਾਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਰੋਧੀ ਤਾਕਤਾਂ ਦਾ ਸਹਿਯੋਗ ਲਿਆ ਸੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਸੀ ਕਿ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਜਾਂ ਇਕ ਵੱਖਰੇ ਦੇਸ਼ ਅਜ਼ਾਦ ਪੰਜਾਬ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਜਰੀਵਾਲ ’ਤੇ ਲੱਗੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਲਈ ਅਪੀਲ ਕੀਤੀ ਹੈ। ਜੇਕਰ ਅਜਿਹਾ ਹੁੰਦਾ ਤਾਂ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਧਰ ਕੁਮਾਰ ਵਿਸ਼ਵਾਸ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਇਸ ਨੂੰ ਲੈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਜਮ ਕੇ ਨਿਸ਼ਾਨੇ ਸਾਧੇ ਜਾ ਰਹੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਚੰਡੀਗੜ੍ਹ ’ਚ ਕੁਮਾਰ ਵਿਸ਼ਵਾਸ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ’ਚ ਕੁਰਸੀ ਅਤੇ ਪਾਰਟੀ ’ਚ ਮਨਚਾਹਿਆ ਅਹੁਦਾ ਨਹੀਂ ਮਿਲਿਆ ਤਾਂ ਉਨ੍ਹਾਂ ਇਹ ਪ੍ਰਾਪੇਗੰਢਾ ਸ਼ੁਰੂ ਕਰ ਦਿੱਤਾ। ਚੱਢਾ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੂੰ ਜੇ ਪਤਾ ਸੀ ਤਾਂ ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਨੂੰ ਇਹ ਗੱਲ ਕਿਉਂ ਨਹੀਂ ਦੱਸੀ ਅਤੇ ਪੰਜਾਬ ਚੋਣਾਂ ਤੋਂ ਪਹਿਲਾਂ ਹੀ ਇਹ ਗੱਲ ਕਿਉਂ ਕਹੀ ਜਾ ਰਹੀ ਹੈ।

 

Check Also

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …