-3.7 C
Toronto
Wednesday, December 3, 2025
spot_img
Homeਪੰਜਾਬਹੁਣ ਸੋਸ਼ਲ ਮੀਡੀਆ ’ਤੇ ਚੱਲੀ ਧੰਨਵਾਦ ਕੰਪੇਨ

ਹੁਣ ਸੋਸ਼ਲ ਮੀਡੀਆ ’ਤੇ ਚੱਲੀ ਧੰਨਵਾਦ ਕੰਪੇਨ

ਨਵਜੋਤ ਸਿੱਧੂ ਨੇ ਟਵੀਟ ਕਰਕੇ ਵੋਟਰਾਂ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਉਮੀਦਵਾਰਾਂ ਵਲੋਂ ਵੋਟਰਾਂ ਦਾ ਧੰਨਵਾਦ ਵੀ ਸ਼ੋਸ਼ਲ ਮੀਡੀਆ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਵੀ ਜ਼ਿਆਦਾਤਰ ਸ਼ੋਸ਼ਲ ਮੀਡੀਆ ’ਤੇ ਹੀ ਕੀਤਾ ਗਿਆ ਸੀ। ਇਸਦੇ ਚੱਲਦਿਆਂ ਹੁਣ ਉਮੀਦਵਾਰਾਂ ਵਲੋਂ ਧੰਨਵਾਦ ਕਰਨ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਕਿ ਮੈਂ ਨੀਵਾਂ ਮੇਰਾ ਮੁਰਸ਼ਦ ਉਚਾ, ਅਸੀਂ ਉਚਿਆਂ ਦੇ ਸੰਗ ਲਾਈਆਂ, ਸਦਕੇ ਜਾਈਏ ਉਹਨਾਂ ਉਚਿਆਂ ਦੇ ਜਿਹਨਾਂ ਨੀਵਿਆਂ ਸੰਗ ਨਿਭਾਈਆਂ। ਇਸੇ ਤਰ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਕਿਹਾ ਕਿ ਏਨੀ ਵੱਡੀ ਤਾਦਾਦ ਵਿਚ ਵੋਟ ਕਰਕੇ ਪੰਜਾਬ ਦੇ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੇ ਸੰਘਰਸ਼ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਲਿਖੇ ਹੋਏ ਸੰਵਿਧਾਨ ਦਾ ਸਨਮਾਨ ਕੀਤਾ ਹੈ। ਇਸ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ।

 

RELATED ARTICLES
POPULAR POSTS