25.6 C
Toronto
Friday, August 14, 2026
spot_img
Homeਪੰਜਾਬਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰ

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰ

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰਲਖੀਮਪੁਰ ਹਿੰਸਾ ਮਾਮਲੇ ’ਚ ਦੋਸ਼ੀ ਹੈ ਅਸ਼ੀਸ਼ ਮਿਸ਼ਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਪੀੜਤ ਕਿਸਾਨ ਪਰਿਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਹੁਣ ਪੀੜਤ ਕਿਸਾਨ ਪਰਿਵਾਰ ਸੁਪਰੀਮ ਕੋਰਟ ਪਹੁੰਚ ਗਏ ਹਨ ਅਤੇ ਹਾਈਕੋੇਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪੀੜਤ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਹਾਈਕੋਰਟ ਦੇ 10 ਫਰਵਰੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਕਿਉਂਕਿ ਯੂਪੀ ਸਰਕਾਰ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਬੋਲਣ ’ਚ ਨਾਕਾਮ ਰਹੀ ਹੈ। ਧਿਆਨ ਰਹੇ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਇਕ ਜੀਪ ਚੜ੍ਹਾ ਦਿੱਤੀ ਗਈ ਸੀ। ਇਸ ਜੀਪ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਅਸ਼ੀਸ਼ ਮਿਸ਼ਰਾ ਚਲਾ ਰਿਹਾ ਸੀ। ਇਸ ਘਟਨਾ ’ਚ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਦੀ ਜਾਨ ਜਾਂਦੀ ਰਹੀ ਸੀ। ਇਸ ਘਟਨਾ ਮਗਰੋਂ ਭੜਕੀ ਹਿੰਸਾ ’ਚ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਇਸ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਚੁੱਕੀ ਹੈ।

 

RELATED ARTICLES
POPULAR POSTS