ਕਿਹਾ : ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ’ਚ ਕੇਂਦਰੀ ਬਜਟ ਨਾਲ ਵੱਡੀ ਮਦਦ ਮਿਲੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੀਐਮ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕੇਂਦਰੀ ਬਜਟ 2022 ਵਿਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਇਕ ਵੈਬਨਾਰ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਦੇਸ਼ ਦੇ ਭਵਿੱਖ ਦੇ ਆਗੂ ਹਨ ਅਤੇ ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੇ ਭਵਿੱਖ ਦਾ ਮੁੱਢ ਵੀ ਦੱਸਿਆ। ਪੀਐਮ ਮੋਦੀ ਨੇ ਪ੍ਰੋਗਰਾਮ ਦੌਰਾਨ 2022 ਦੇ ਬਜਟ ਵਿਚ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਗੱਲਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਮਜ਼ਬੂਤ ਕਰਨ ਦਾ ਮਤਲਬ ਹੈ ਭਾਰਤ ਦੇ ਭਵਿੱਖ ਨੂੰ ਮਜ਼ਬੂਤ ਕਰਨਾ। ਪੀਐਮ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਜਟ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕੌਮੀ ਡਿਜੀਟਲ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਨਾਲ ਦੇਸ਼ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਸੀਟਾਂ ਦੀ ਕਿੱਲਤ ਦੀ ਸਮੱਸਿਆ ਨੂੰ ਵੀ ਮੁਖਾਤਿਬ ਹੋ ਸਕਾਂਗੇ।