ਕਿਹਾ : ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਪੰਜਾਬ ਸਰਕਾਰ ਕੇਂਦਰ ’ਤੇ ਬਣਾਏ ਦਬਾਅ
ਤਲਵੰਡੀ ਸਾਬੋ/ਬਿਊਰੋ ਨਿਊਜ਼
ਯੂਕਰੇਨ ਅਤੇ ਰੂਸ ਦਰਮਿਆਨ ਜੰਗ ਲੱਗਣ ਦੇ ਪੈਦਾ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਸ਼ੋ੍ਰਮਣੀ ਅਕਾਲੀ ਦਲ ਦੇ ਮੌੜ ਮੰਡੀ ਤੋਂ ਉਮੀਦਵਾਰ ਜਗਮੀਤ ਬਰਾੜ ਨੇ ਪੰਜਾਬ ਸਰਕਾਰ ਨੂੰ ਇਕ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਪੰਜਾਬ ਸਰਕਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਉਥੇ ਫਸੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਉਣ ਲਈ ਇਕ 24 ਘੰਟੇ ਦਾ ਸਹਾਇਤਾ ਕੇਂਦਰ ਸਥਾਪਤ ਕਰਨਾ ਲਈ ਉਨ੍ਹਾਂ ਕੇਂਦਰ ਸਕਰਾਰ ਨੂੰ ਕਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਯੂਕਰੇਨ ਤੋਂ ਭਾਰਤ ਪਹੁੰਚੇ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਪਰਤਣ ਲਈ ਭਾਰਤੀ ਅੰਬੈਸੀ ਵੱਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ। ਜਦਕਿ ਸੰਕਟ ’ਚ ਘਿਰਨ ਕਾਰਨ ਉਚ ਵਿਦਿਆ ਹਾਸਲ ਕਰਨ ਲਈ ਯੂਕਰੇਨ ਪਹੁੰਚੇ ਵਿਦਿਆਰਥੀਆਂ ਨੂੰ ਹੁਣ ਆਪਣੀ ਪੜ੍ਹਾਈ ਵੀ ਅੱਧ ਵਿਚਾਲੇ ਛੱਡਣੀ ਪੈ ਰਹੀ ਹੈ। ਦੂਜੇ ਪਾਸੇ ਜੰਗ ਦੇ ਮੱਦੇਨਜ਼ਰ ਆਪਣੇ ਦੇਸ਼ ਪਰਤਣ ਵਾਲੇ ਵਿਦਿਆਰਥੀਆਂ ਦੀ ਏਅਰਲਾਈਨਜ਼ ਵੱਲੋਂ ਲੁੱਟ ਕੀਤੀ ਜਾ ਰਹੀ ਅਤੇ ਉਨ੍ਹਾਂ ਨੂੰ ਮਹਿੰਗੇ ਮੁੱਲ ਦੀਆਂ ਟਿਕਟਾਂ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਭਾਰਤ ਪਰਤੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਯੂਕਰੇਨ ’ਚ ਰਹਿੰਦੇ ਭਾਰਤੀਆਂ ਨੂੰ ਸੁਰੱਖਿਅਤ ਦੇਸ਼ ਲਿਆਉਣ ਲਈ ਸਪੈਸ਼ਲ ਫਲਾਈਟਾਂ ਚਲਾਉਣੀਆਂ ਚਾਹੀਦੀਆਂ ਹਨ।