ਹਾਈਕੋਰਟ ਨੇ ਹੜਤਾਲੀ ਕਰਮਚਾਰੀਆਂ ਨੂੰ ਲਗਾਈ ਫਟਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਸੋਮਵਾਰ ਤੋਂ ਛਾਇਆ ਬਿਜਲੀ ਸੰਕਟ ਅੱਜ ਟਲ ਗਿਆ ਅਤੇ ਸਿਟੀ ਬਿਊਟੀਫੁਲ ਵਿਚ ਬਿਜਲੀ ਸਪਲਾਈ ਬਹਾਲ ਹੋ ਗਈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੇਸ਼ ਹੋਏ ਚੀਫ਼ ਇੰਜੀਨੀਅਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਰਿਆਣਾ ਸਰਕਾਰ ਨੇ ਕੁੱਝ ਕਰਮਚਾਰੀ ਦਿੱਤੇ ਹਨ ਜਿਨ੍ਹਾਂ ਵੱਲੋਂ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰ ਦਿੱਤਾ ਹੈ ਜਦਕਿ ਚੰਡੀਗੜ੍ਹ ਦੇ ਕੁੱਝ ਬਿਜਲੀ ਕਰਮਚਾਰੀਆਂ ਨੇ ਧਰਨਾ ਦੇਣ ਦੇ ਨਾਲ-ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਬਿਜਲੀ ਵਿਭਾਗ ਦੀ ਕਰਮਚਾਰੀ ਯੂਨੀਅਨ ਨੂੰ ਵੀ ਫਟਕਾਰ ਲਗਾਈ। ਕੋਰਟ ਨੇ ਕਿਹਾ ਕਿ ਜਦੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਮਾਮਲਾ ਹਾਈ ਕੋਰਟ ਵਿਚ ਪੈਂਡਿੰਗ ਹੈ ਤਾਂ ਉਹ ਹੜਤਾਲ ’ਤੇ ਕਿਉਂ ਗਏ। ਕੋਰਟ ਨੇ ਕਿਹਾ ਕਿ ਇਹ ਤਾਂ ਸਿੱਧੇ ਤੌਰ ’ਤੇ ਕ੍ਰਿਮੀਨਲ ਕੰਟੈਂਪਟ ਦਾ ਮਾਮਲਾ ਬਣਦਾ ਹੈ। ਹਾਈ ਕੋਰਟ ਨੇ ਇਸ ਮਾਮਲੇ ’ਚ ਯੂਨੀਅਨ ਤੋਂ ਵੀ ਜਵਾਬ ਮੰਗਿਆ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਫਿਰ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਲੰਘੇ ਸੋਮਵਾਰ ਦੀ ਰਾਤ ਤੋਂ ਚੰਡੀਗੜ੍ਹ ਬਿਜਲੀ ਵਿਭਾਗ ਦੇ ਕਰਮਚਾਰੀ ਹੜਤਾਲ ’ਤੇ ਚਲੇ ਗਏ ਸਨ ਜਿਸ ਤੋਂ ਬਾਅਦ ਚੰਡੀਗੜ੍ਹ ਵਿਚ ਬਿਜਲੀ ਦਾ ਵੱਡਾ ਸੰਕਟ ਛਾ ਗਿਆ ਸੀ, ਜਿਸ ਦੇ ਚਲਦਿਆਂ ਸ਼ਹਿਰ ਵਾਸੀ ਬੁਰੀ ਤਰ੍ਹਾਂ ਪ੍ਰੇਸ਼ਾਨ ਹੋ ਗਏ ਸਨ ਕਿਉਂਕਿ ਬਿਜਲੀ ਸਪਲਾਈ ਬੰਦ ਹੋਣ ਕਾਰਨ ਚੰਡੀਗੜ੍ਹ ਵਿਚ ਪਾਣੀ ਦਾ ਵੀ ਵੱਡਾ ਆ ਗਿਆ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …