ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨਾਲ ਸਬੰਧਾਂ ਦਾ ਲਗਾਇਆ ਆਰੋਪ
ਮੰੁਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਸਰਕਾਰ ’ਚ ਘੱਟਗਿਣਤੀ ਕਲਿਆਣ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਬੁਲਾਰੇ ਨਵਾਬ ਮਲਿਕ ਨੂੰ ਈਡੀ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅੰਡਰਵਰਲਡ ਨਾਲ ਸਬੰਧਾਂ ਦੇ ਆਰੋਪ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਗਿ੍ਰਫ਼ਤਾਰ ਕੀਤਾ ਗਿਆ। ਉਨ੍ਹਾਂ ਦਾ ਨਾਂ ਅੰਡਰ ਵਰਲਡ ਡੌਨ ਦਾਊਦ ਇਬਰਾਹਿਮ ਦੇ ਭਰਾ ਇਕਬਾਲ ਕਾਸਕਰ ਨੇ ਲਿਆ ਸੀ। ਮਿਲੀ ਜਾਣਕਾਰੀ ਅਨੁਸਾਰ ਈਡੀ ਦੀ ਟੀਮ ਸਵੇਰੇ 5 ਵਜੇ ਨਵਾਬ ਮਲਿਕ ਦੇ ਘਰ ਪਹੁੰਚੀ ਅਤੇ ਉਨ੍ਹਾਂ 7 ਵਜੇ ਤੱਕ ਉਨ੍ਹਾਂ ਦੇ ਘਰ ਦੀ ਜਾਂਚ ਕੀਤੀ। ਘਰ ਦੀ ਜਾਂਚ ਮਗਰੋਂ ਈਡੀ ਦੀ ਟੀਮ ਨਵਾਬ ਮਲਿਕ ਨੂੰ ਵੀ ਪੁੱਛਗਿੱਛ ਲਈ ਮੁੰਬਈ ਦਫ਼ਤਰ ਵਿਖੇ ਲੈ ਗਈ ਜਿੱਥੇ ਪੁਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 9 ਨਵੰਬਰ 2021 ਨੂੰ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਨਵਾਬ ਮਲਿਕ ’ਤੇ ਅੰਡਰ ਵਰਲਡ ਨਾਲ ਸਬੰਧਾਂ ਬਾਰੇ ਸਨਸਨੀਖੇਜ਼ ਖੁਲਾਸਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਨਵਾਬ ਮਲਿਕ ਨੇ ਦਾਊਦ ਇਬਰਾਹਿਮ ਦੇ ਗੈਂਗ ਕੋਲੋਂ ਜ਼ਮੀਨ ਖਰੀਦੀ ਹੈ। ਉਧਰ ਦੂਜੇ ਪਾਸੇ ਸ਼ਿਵ ਸੈਨਾ ਆਗੂ ਸੰਜੇ ਰਾਉਤ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੂੰ ਜਿਸ ਤਰ੍ਹਾਂ ਈਡੀ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਹੈ ਉਹ ਮਹਾਰਾਸ਼ਟਰ ਸਰਕਾਰ ਲਈ ਇਕ ਚੁਣੌਤੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …