ਮਾਤ ਭਾਸ਼ਾ ਦਿਵਸ ਨੂੰ ਲੈ ਕੇ ਪਟਿਆਲਾ ’ਚ ਸੈਮੀਨਾਰ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਮੀਡੀਆ ਕਲੱਬ ਵਿਖੇ ਮਾਤ ਭਾਸ਼ਾ ਦਿਵਸ ਨੂੰ ਲੈ ਕੇ ਕਰਵਾਏ ਗਏ ਸੈਮੀਨਾਰ ਵਿਚ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਕਰਮਜੀਤ ਅਨਮੋਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕਰਮਜੀਤ ਅਨਮੋਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਭਾਸ਼ਾ ਪੰਜਾਬੀ ਹੈ ਅਤੇ ਸਾਨੂੰ ਦੂੁਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਭਾਸ਼ਾ ਨੂੰ ਨਹੀਂ ਭੁੱਲਣਾ ਚਾਹੀਦਾ। ਉਨ੍ਰਾਂ ਕਿਹਾ ਕਿ ਪੰਜਾਬ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਅਦਾਰਿਆਂ ਵਿੱਚ ਅੰਗਰੇਜ਼ੀ ਨੂੰ ਜ਼ਿਆਦਾ ਤਵੱਜੋ ਦਿੱਤੀ ਜਾਂਦੀ ਹੈ ਅਤੇ ਜੇਕਰ ਅਸੀਂ ਆਪਣੀ ਮਾਤ ਭਾਸ਼ਾ ਨੂੰ ਪਹਿਲੇ ਦਰਜੇ ’ਤੇ ਨਾ ਰੱਖਿਆ ਤਾਂ ਆਉਣ ਵਾਲੇ ਸਮੇਂ ਵਿਚ ਮਾਤ ਭਾਸ਼ਾ ਦੀ ਹੋਂਦ ਖ਼ਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਮਾਤ ਭਾਸ਼ਾ ਦਿਵਸ ਮੌਕੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ।