Breaking News
Home / ਪੰਜਾਬ / ਗੁਰਜੀਤ ਔਜਲਾ ਨੇ ਪੰਜਾਬ ਪੁਲਿਸ ’ਤੇ ਕੱਢਿਆ ਗੁੱਸਾ

ਗੁਰਜੀਤ ਔਜਲਾ ਨੇ ਪੰਜਾਬ ਪੁਲਿਸ ’ਤੇ ਕੱਢਿਆ ਗੁੱਸਾ

ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੂੰੂ ਲਿਖਿਆ ਪੱਤਰ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਜ਼ਿਲ੍ਹੇ ਵਿਚ ਨਸ਼ਿਆਂ ਦੀ ਹੋ ਰਹੀ ਧੜੱਲੇ ਨਾਲ ਵਿਕਰੀ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਔਜਲਾ ਨੇ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਨੂੰ ਇਕ ਪੱਤਰ ਵੀ ਲਿਖਿਆ। ਗੁਰਜੀਤ ਸਿੰਘ ਔਜਲਾ ਨੇ ਪੁਲਿਸ ’ਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ਦਾ ਆਰੋਪ ਲਗਾਉਂਦਿਆਂ ਕਿਹਾ ਕਿ ਅੰਮਿ੍ਰਤਸਰ ਵਿਚ ਨਸ਼ਾ ਵੱਡੀ ਮਾਤਰਾ ਵਿਚ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਚ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ, ਪਰ ਕੋਈ ਕਾਰਵਾਈ ਨਹੀਂ ਹੋਈ। ਔਜਲਾ ਨੇ ਕਿਹਾ ਕਿ ਉਹ ਕਈ ਮੌਕਿਆਂ ’ਤੇ ਜ਼ਿਲ੍ਹਾ ਪੁਲਿਸ ਨੂੰ ਕਾਰਵਾਈ ਕਰਨ ਲਈ ਸੁਚੇਤ ਕਰ ਚੁੱਕੇ ਹਨ, ਪਰ ਸਥਾਨਕ ਪੁਲਿਸ ਦੇ ਢਿੱਲੇ ਰਵੱਈਏ ’ਤੇ ਲੋਕਾਂ ਨੂੰ ਹੁਣ ਵਿਸ਼ਵਾਸ ਨਹੀਂ ਰਿਹਾ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮਿ੍ਰਤਸਰ ਵਿਚ ਨਜ਼ਾਇਜ਼ ਨਸ਼ੇ, ਨਜਾਇਜ਼ ਸ਼ਰਾਬ ਅਤੇ ਸੱਟੇਬਾਜ਼ੀ ਆਮ ਹੁੰਦੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੀ ਜਾਂਚ ਵਿਚ ਕਈ ਸੀਨੀਅਰ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੇ ਨਾਂ ਕਈ ਵਾਰ ਸਾਹਮਣੇ ਆ ਚੁੱਕੇ ਹਨ। ਔਜਲਾ ਨੇ ਕਿਹਾ ਕਿ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੇ ਨਾਂ ਸੀਲਬੰਦ ਲਿਫਾਫਿਆਂ ਵਿਚ ਅੱਜ ਵੀ ਪਏ ਹੋਏ ਹਨ।

 

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …