ਭੈਣ ਦਾ ਦੇਹਾਂਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਕੋ-ਇੰਚਾਰਜ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਰਨੈਲ ਸਿੰਘ ਦੀ ਵੱਡੀ ਭੈਣ ਮਹਿੰਦਰਪਾਲ ਕੌਰ ਦਾ ਦੇਹਾਂਤ ਹੋ ਗਿਆ ਹੈ। ਮਹਿੰਦਰਪਾਲ ਕੌਰ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਹਨਾਂ ਦਾ ਦਿੱਲੀ ਵਿਖੇ ਇਲਾਜ ਚੱਲ ਰਿਹਾ ਸੀ। ਮਹਿੰਦਰਪਾਲ ਕੌਰ ਆਪਣੇ ਪਿੱਛੇ ਇਕ ਧੀ ਅਤੇ ਇਕ ਬੇਟਾ ਛੱਡ ਗਏ ਹਨ। ਵਿਧਾਇਕ ਜਰਨੈਲ ਸਿੰਘ ਨੂੰ ਆਪਣੀ ਭੈਣ ਦੀ ਮੌਤ ਦਾ ਸੁਨੇਹਾ ਗੁਰਦਾਸਪੁਰ ਵਿਚ ਮਿਲਿਆ, ਇੱਥੇ ਉਹ ਪਾਰਟੀ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪੁੱਜੇ ਹੋਏ ਸਨ ਅਤੇ ਉਹਨਾਂ ਨੂੰ ਵਾਪਸ ਦਿੱਲੀ ਜਾਣਾ ਪਿਆ।
‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਕੰਵਰ ਸੰਧੂ, ਸੁਖਪਾਲ ਖਹਿਰਾ, ਹਿੰਮਤ ਸਿੰਘ ਸ਼ੇਰਗਿੱਲ ਸਮੇਤ ਪਾਰਟੀ ਦੇ ਸਮੁੱਚੇ ਆਗੂਆਂ ਨੇ ਮਹਿੰਦਰਪਾਲ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …