ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਵੱਡੀ ਗਿਣਤੀ ਵਿਚ ਲੋਕ
ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੇ ਚਰਚਿਤ ਚਿਹਰੇ ਅਤੇ ਅਦਾਕਾਰ ਦੀਪ ਸਿੱਧੂ, ਜਿਨ੍ਹਾਂ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਚ ਹੋਈ। ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਅਤੇ ਨੇੜਲੇ ਸੂਬਿਆਂ ਵਿਚੋਂ ਵੀ ਵੱਡੀ ਗਿਣਤੀ ਵਿਚ ਵਿਅਕਤੀ ਪਹੰੁਚੇ ਹੋਏ ਸਨ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ, ਸੰਤ ਸੇਵਾ ਸਿੰਘ, ਤਰਸੇਮ ਸਿੰਘ ਮੋਰਾਂਵਾਲੀ ਅਤੇ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਲੱਖਾ ਸਿਧਾਣਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂ ਅਤੇ ਕਲਾਕਾਰ ਜਗਤ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਵੀ ਪਹੁੰਚੇ ਹੋਏ ਸਨ। ਇਨ੍ਹਾਂ ਆਗੂਆਂ ਨੇ ਦੀਪ ਸਿੱਧੂ ਨਾਲ ਵਾਪਰੇ ਸੜਕ ਹਾਦਸੇ ’ਤੇ ਸਵਾਲ ਵੀ ਚੁੱਕੇ। ਧਿਆਨ ਰਹੇ ਕਿ ਦੀਪ ਸਿੱਧੂ ਦਾ ਪਿਛਲੇ ਦਿਨੀਂ ਦਿੱਲੀ ਤੋਂ ਵਾਪਸ ਆਉਂਦੇ ਸਮੇਂ ਹਰਿਆਣਾ ’ਚ ਕੁੰਡਲੀ, ਮਾਨੇਸਰ ਪਲਵਲ ਐਕਸਪ੍ਰੈਸ ਵੇਅ ’ਤੇ ਪਿੱਪਲੀ ਨੇੜੇ ਸੜਕ ਹਾਦਸਾ ਹੋ ਗਿਆ ਸੀ ਅਤੇ ਉਨ੍ਹਾਂ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ ਸੀ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …