Breaking News
Home / ਭਾਰਤ / ਰੂਸ ਵਲੋਂ ਯੂਕਰੇਨ ’ਤੇ ਹਮਲਾ

ਰੂਸ ਵਲੋਂ ਯੂਕਰੇਨ ’ਤੇ ਹਮਲਾ

ਕਈ ਭਾਰਤੀ ਵਿਦਿਆਰਥੀ ਯੂਕਰੇਨ ’ਚ ਫਸੇ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਤਣਾਅ ਚੱਲ ਰਿਹਾ ਸੀ ਅਤੇ ਇਸ ਦੇ ਚੱਲਦਿਆਂ ਰੂਸ ਨੇ ਅੱਜ ਸਵੇਰੇ ਯੂਕਰੇਨ ’ਤੇ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਇਸ ਹਮਲੇ ਵਿਚ ਯਕੂਰੇਨ ਦੇ 40 ਫੌਜੀ ਮਾਰੇ ਜਾ ਚੁੱਕੇ ਹਨ। ਉਧਰ ਦੂਜੇ ਪਾਸੇ ਯੂਕਰੇਨ ਨੇ ਵੀ ਰੂਸ ਦੇ 50 ਫੌਜੀਆਂ ਨੂੰ ਮਾਰਨ ਅਤੇ ਲੜਾਕੂ ਜਹਾਜ਼ ਅਤੇ ਟੈਂਕਾਂ ਨੂੰ ਤਬਾਅ ਕਰਨ ਦਾ ਦਾਅਵਾ ਕੀਤਾ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਹੁਣ ਰੂਸ ਯੂਕਰੇਨ ’ਤੇ ਤਿੰਨ ਪਾਸਿਓਂ ਤੋਂ ਹਮਲੇ ਕਰ ਰਿਹਾ ਹੈ ਅਤੇ ਰੂਸ ਦੀ ਫੌਜ ਯੂਕਰੇਨ ਵਿਚ ਦਾਖਲ ਹੋ ਚੁੱਕੀ ਹੈ। ਇਸੇ ਦੌਰਾਨ ਅਮਰੀਕਾ ਅਤੇ ਕੈਨੇਡਾ ਸਣੇ ਬਹੁਤ ਸਾਰੇ ਦੇਸ਼ ਰੂਸ ਦੇ ਖਿਲਾਫ ਹੋ ਗਏ ਹਨ ਅਤੇ ਰੂਸ ’ਤੇ ਕਈ ਪਾਬੰਦੀਆਂ ਵੀ ਲਗਾ ਦਿੱਤੀਆਂ ਹਨ।
ਰੂਸ ਵਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਦੇ ਚੱਲਦਿਆਂ ਕਈ ਭਾਰਤੀ ਵਿਦਿਆਰਥੀ ਯੂਕਰੋਨ ’ਚ ਫਸ ਗਏ ਹਨ। ਇਸਦੇ ਚੱਲਦਿਆਂ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਯੂਕਰੇਨ ਦੇ ਹਾਲਾਤ ਦੇ ਮੱਦੇਨਜ਼ਰ ਨਵੀਂ ਦਿੱਲੀ ਅਤੇ ਯੂਕਰੇਨ ਦੀ ਰਾਜਧਾਨੀ ਕੀਵ ਵਿਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੱਦਦ ਲਈ ਇਕ ਹੈਲਪਲਾਈਨ ਨੰਬਰ ਅਤੇ ਈਮੇਲ ਵੀ ਜਾਰੀ ਕੀਤੀ ਗਈ ਹੈ, ਜਿਸ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Check Also

ਭਾਰਤ ਦੀ ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਹੋਇਆ ਹੈਕ

  ਸੁਪਰੀਮ ਕੋਰਟ ਦੇ ਯੂ.ਟਿਊਬ ਪੇਜ ਦੇ 2 ਲੱਖ ਤੋਂ ਵੱਧ ਸਬਸਕ੍ਰਾਈਬਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ …