7.9 C
Toronto
Wednesday, October 29, 2025
spot_img
Homeਪੰਜਾਬਸਾਬਕਾ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ 'ਆਪ' ਵਿਚ ਹੋਏ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ‘ਆਪ’ ਵਿਚ ਹੋਏ ਸ਼ਾਮਲ

00ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕਰਾਂਗਾ ਕੰਮ : ਚੰਨੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਖੇ ਅੱਜ ਸਾਬਕਾ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ । ਇਸ ਮੌਕੇ ‘ਆਪ’ ਦੇ ਲੀਗਲ ਸੈਲ ਦੇ ਮੁਖੀ ਹਿਮਤ ਸਿੰਘ ਸ਼ੇਰਗਿਲ ਨੇ ਚਰਨਜੀਤ ਸਿੰਘ ਚੰਨੀ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ, ਅਤੇ ਅਜਿਹੇ ਇਮਾਨਦਾਰ ਵਿਅਕਤੀਆਂ ਦੀ ਪਾਰਟੀ ਨੂੰ ਹਮੇਸ਼ਾ ਲੋੜ ਹੁੰਦੀ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਪੰਜਾਬ ਦੇ ਵੱਡੇ ਹਿੱਤਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਚੰਨੀ ਨੇ ਦੱਸਿਆ ਕਿ ਉਹ ਸਾਲ 1997 ਵਿਚ ਨਵਾਂਸ਼ਹਿਰ ਵਿਧਾਨਸਭਾ ਹਲਕੇ ਤੋਂ ਆਜ਼ਾਦ ਵਿਧਾਇਕ ਚੁਣੇ ਗਏ ਅਤੇ ਸਾਲ 1999 ਵਿਚ ਹੁਸ਼ਿਆਰਪੁਰ ਤੋਂ ਉਹ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਕੇ ਲੋਕ ਸਭਾ ਮੈਂਬਰ ਬਣੇ। ਚੰਨੀ ਦੇ ਪਿਤਾ ਦਿਲਬਾਗ ਸਿੰਘ 7 ਵਾਰ ਵਿਧਾਨਸਭਾ ਮੈਂਬਰ ਰਹੇ ਅਤੇ ਉਹਨਾਂ ਦਾ ਸਿਆਸੀ ઠਜੀਵਨ ਬਿਨਾਂ ਕਿਸੇ ਵਿਵਾਦ ਤੋਂ ਬੀਤਿਆ।

RELATED ARTICLES
POPULAR POSTS