Breaking News
Home / ਭਾਰਤ / ਬੈਂਗਲੁਰੂ ਦੇ ਕਾਲਜ ’ਚ ਸਿੱਖ ਵਿਦਿਆਰਥਣ ਨੂੰ ਦਾਖਲ ਹੋਣ ਤੋਂ ਰੋਕਿਆ

ਬੈਂਗਲੁਰੂ ਦੇ ਕਾਲਜ ’ਚ ਸਿੱਖ ਵਿਦਿਆਰਥਣ ਨੂੰ ਦਾਖਲ ਹੋਣ ਤੋਂ ਰੋਕਿਆ

ਸਿੱਖ ਭਾਈਚਾਰੇ ’ਚ ਰੋਸ, ਐਸਜੀਪੀਸੀ ਪ੍ਰਧਾਨ ਧਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਬੰਗਲੁਰੂ/ਬਿਊਰੋ ਨਿਊਜ਼
ਕਰਨਾਟਕ ਵਿਚ ਹਿਜਾਬ ਵਿਵਾਦ ਦੇ ਚੱਲਦਿਆਂ ਸਿੱਖ ਭਾਈਚਾਰੇ ਨਾਲ ਸਬੰਧਤ ਇਕ ਵਿਦਿਆਰਥਣ ਨੂੰ ਬੈਂਗਲੁਰੂ ਦੇ ਕਾਲਜ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਧਿਆਨ ਰਹੇ ਇਸ ਸਿੱਖ ਵਿਦਿਆਰਥਣ ਨੇ ਦਸਤਾਰ ਪਹਿਨੀ ਹੋਈ ਸੀ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਾਲਜ ਵਲੋਂ 10 ਫਰਵਰੀ ਨੂੰ ਕਰਨਾਟਕ ਹਾਈਕੋਰਟ ਵਲੋਂ ਜਾਰੀ ਹੋਏ ਅੰਤਰਿਮ ਨਿਰਦੇਸ਼ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿਚ ਡਰੈਸ ਕੋਡ ਦੀ ਗੱਲ ਕਹੀ ਗਈ ਹੈ। ਕਰਨਾਟਕ ਹਾਈਕੋਰਟ ਦੇ ਨਿਰਦੇਸ਼ ਵਿਚ ਕਿਹਾ ਗਿਆ ਸੀ ਕਿ ਵਿਦਿਆਰਥੀਆਂ ਨੂੰ ਭਗਵਾਂ ਸ਼ਾਲ, ਹਿਜਾਬ ਅਤੇ ਧਾਰਮਿਕ ਝੰਡੇ ਜਾਂ ਇਸ ਤਰ੍ਹਾਂ ਦੇ ਕਿਸੇ ਧਾਰਮਿਕ ਕੱਪੜਿਆਂ ਨੂੰ ਕਾਲਜਾਂ ਦੀਆਂ ਜਮਾਤਾਂ ’ਚ ਪਹਿਨਣ ਦੀ ਮਨਾਹੀ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੈਂਗਲੁਰੂ ਦੇ ਇਕ ਕਾਲਜ ਵਲੋਂ ਅੰਮਿ੍ਰਤਧਾਰੀ ਗੁਰਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰ ਕੇ ਕਾਲਜ ਆਉਣ ਲਈ ਆਖਣ ’ਤੇ ਸਖਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵਲੋਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਜਿੱਥੇ ਸੂਬੇ ਵਿਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਉਥੇ ਹੀ ਭਾਰਤ ਲਈ ਸਿੱਖਾਂ ਦੇ ਯੋਗਦਾਨ ਨੂੰ ਵੀ ਯਾਦ ਕਰਵਾਇਆ ਗਿਆ ਹੈ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …