ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਟਰੱਕਰ ਕੌਨਵੌਏ ਤੇ ਮੁਜ਼ਾਹਰਿਆਂ ਦਰਮਿਆਨ ਇੱਕ ਹਫਤੇ ਪਹਿਲਾਂ ਹੀ ਜਿਸ ਐਮਰਜੰਸੀ ਐਕਟ ਨੂੰ ਫੈਡਰਲ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ, ਉਸ ਦੀ ਵਰਤੋਂ ਬੰਦ ਕੀਤੀ ਜਾਵੇਗੀ। ਟਰੂਡੋ ਨੇ ਇਹ ਐਲਾਨ ਬੁੱਧਵਾਰ ਨੂੰ ਡਿਪਟੀ ਪ੍ਰਧਾਨ ਮੰਤਰੀ ਤੇ ਫਾਇਨਾਂਸ ਮੰਤਰੀ ਕ੍ਰਿਸਟੀਆ ਫਰੀਲੈਂਡ, ਜਸਟਿਸ ਮੰਤਰੀ ਡੇਵਿਡ ਲਾਮੇਟੀ, ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸਿਨੋ ਤੇ ਐਮਰਜੰਸੀ ਪ੍ਰੀਪੇਅਰਡਨੈੱਸ ਮੰਤਰੀ ਬਿੱਲ ਬਲੇਅਰ ਦੀ ਮੌਜੂਦਗੀ ਵਿੱਚ ਕੀਤਾ।ਇਸ ਮੌਕੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਸੀਂ ਇਸ ਨਤੀਜੇ ਉੱਤੇ ਪਹੁੰਚੇ ਹਾਂ ਕਿ ਹਾਲਾਤ ਐਮਰਜੰਸੀ ਵਾਲੇ ਨਹੀਂ ਰਹੇ।ਇਸ ਲਈ ਫੈਡਰਲ ਸਰਕਾਰ ਐਮਰਜੰਸੀ ਐਕਟ ਦੀ ਵਰਤੋਂ ਖ਼ਤਮ ਕਰਨ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਸਾਨੂੰ ਘਰ ਵਿੱਚ ਤੇ ਦੁਨੀਆ ਭਰ ਵਿੱਚ ਜਮਹੂਰੀਅਤ ਦੀ ਰਾਖੀ ਕਰਨੀ ਚਾਹੀਦੀ ਹੈ ਤੇ ਇਸ ਵਿੱਚ ਸੁਧਾਰ ਕਰਨਾ ਚਾਹੀਦਾ ਹੈ।ਜਿ਼ਕਰਯੋਗ ਹੈ ਕਿ ਹਾਊਸ ਆਫ ਕਾਮਨਜ਼ ਵੱਲੋਂ ਸੋਮਵਾਰ ਨੂੰ ਸੀਮਤ ਐਮਰਜੰਸੀ ਸ਼ਕਤੀਆਂ ਦੀ ਪੁਸ਼ਟੀ ਲਈ ਮਤਾ ਪਾਸ ਕੀਤਾ ਗਿਆ ਸੀ।ਇਨ੍ਹਾਂ ਵਿੱਚ ਕੌਨਵੌਏ ਦੀ ਫੰਡਿ਼ੰਗ ਵਿੱਚ ਕਟੌਤੀ ਲਈ ਵਿੱਤੀ ਟੂਲਜ਼ ਵੀ ਸ਼ਾਮਲ ਸਨ। ਜੇ ਇਸ ਨੂੰ ਖ਼ਤਮ ਨਾ ਕੀਤਾ ਜਾਂਦਾ ਤਾਂ 30 ਦਿਨਾਂ ਬਾਅਦ ਇਸ ਨੇ ਆਪਣੇ ਆਪ ਹੀ ਖ਼ਤਮ ਹੋ ਜਾਣਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …