15.1 C
Toronto
Thursday, September 24, 2026
spot_img
Homeਹਫ਼ਤਾਵਾਰੀ ਫੇਰੀਦੀਪ ਸਿੱਧੂ ਨੂੰ ਨਮ ਅੱਖਾਂ ਨਾਲ ਆਖਰੀ ਵਿਦਾਈ

ਦੀਪ ਸਿੱਧੂ ਨੂੰ ਨਮ ਅੱਖਾਂ ਨਾਲ ਆਖਰੀ ਵਿਦਾਈ

ਦੀਪ ਸਿੱਧੂ ਨੂੰ ਨਮ ਅੱਖਾਂ ਨਾਲ ਆਖਰੀ ਵਿਦਾਈਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਈ ਲੱਖਾਂ ਦੀ ਗਿਣਤੀ ‘ਚ ਸੰਗਤ
ਸ੍ਰੀ ਫਤਹਿਗੜ੍ਹ ਸਾਹਿਬ : ਕਿਸਾਨ ਅੰਦੋਲਨ ਦੇ ਚਰਚਿਤ ਚਿਹਰੇ ਅਤੇ ਅਦਾਕਾਰ ਦੀਪ ਸਿੱਧੂ, ਜਿਨ੍ਹਾਂ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਚ ਹੋਈ। ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਅਤੇ ਨੇੜਲੇ ਸੂਬਿਆਂ ਵਿਚੋਂ ਵੀ ਵੱਡੀ ਗਿਣਤੀ ਵਿਚ ਵਿਅਕਤੀ ਪਹੁੰਚੇ ਹੋਏ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ, ਸੰਤ ਸੇਵਾ ਸਿੰਘ, ਤਰਸੇਮ ਸਿੰਘ ਮੋਰਾਂਵਾਲੀ ਅਤੇ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਲੱਖਾ ਸਿਧਾਣਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂ ਅਤੇ ਕਲਾਕਾਰ ਜਗਤ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਵੀ ਪਹੁੰਚੇ ਹੋਏ ਸਨ। ਇਨ੍ਹਾਂ ਆਗੂਆਂ ਨੇ ਦੀਪ ਸਿੱਧੂ ਨਾਲ ਵਾਪਰੇ ਸੜਕ ਹਾਦਸੇ ‘ਤੇ ਸਵਾਲ ਵੀ ਚੁੱਕੇ। ਧਿਆਨ ਰਹੇ ਕਿ ਦੀਪ ਸਿੱਧੂ ਦਾ ਪਿਛਲੇ ਦਿਨੀਂ ਦਿੱਲੀ ਤੋਂ ਵਾਪਸ ਆਉਂਦੇ ਸਮੇਂ ਹਰਿਆਣਾ ‘ਚ ਕੁੰਡਲੀ, ਮਾਨੇਸਰ ਪਲਵਲ ਐਕਸਪ੍ਰੈਸ ਵੇਅ ‘ਤੇ ਪਿੱਪਲੀ ਨੇੜੇ ਸੜਕ ਹਾਦਸਾ ਹੋ ਗਿਆ ਸੀ ਅਤੇ ਉਨ੍ਹਾਂ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ ਸੀ।

 

RELATED ARTICLES
POPULAR POSTS