ਸਾਲੇ ਦੀ ਪਤਨੀ ਨਾਲ ਛੇੜਖਾਨੀ ਦੇ ਲੱਗੇ ਦੋਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ ਆਪਣੇ ਸਾਲੇ ਦੀ ਪਤਨੀ ਨਾਲ ਛੇੜਖਾਨੀ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਖਾਨ ਇਕ ਮਹਿਲਾ ਨੂੰ ਧਮਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਹੋ ਚੁੱਕੇ ਹਨ। ਖਾਨ ਦੇ ਸਾਲੇ ਦੀ ਪਤਨੀ ਨੇ 10 ਸਤੰਬਰ ਨੂੰ ਉਨ੍ਹਾਂ ਖਿਲਾਫ਼ ਜਾਮੀਆ ਨਗਰ ਇਲਾਕੇ ਵਿੱਚ ਸ਼ਿਕਾਇਤ ਦਿੱਤੀ ਸੀ ਜਿਸ ਦੇ ਆਧਾਰ ‘ਤੇ ਪੁਲਿਸ ਨੇ ਐਫ.ਆਈ.ਆਰ ਦਰਜ ਕੀਤੀ ਸੀ। ਦੋਸ਼ਾਂ ਵਿਚ ਘਿਰਨ ਤੋਂ ਬਾਅਦ ਅਮਾਨਤਉਲ੍ਹਾ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਪਾਰਟੀ ਨੇ ਨਾਮਨਜ਼ੂਰ ਕਰ ਦਿੱਤਾ ਸੀ।
10 ਸਤੰਬਰ ਨੂੰ ਅਮਾਨਤਉੱਲ੍ਹਾ ਖਾਨ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਗੱਲ ਕਹੀ ਸੀ। ਕੇਜਰੀਵਾਲ ਨੂੰ ਲਿਖੇ ਪੱਤਰ ਵਿੱਚ ਖਾਨ ਨੇ ਕਿਹਾ ਸੀ ਕਿ ਵਕਫ ਬੋਰਡ ਦਾ ਚੇਅਰਮੈਨ ਬਣਨ ਤੋਂ ਬਾਅਦ ਮੈਂ ਪੁਰਾਣੀ ਸਰਕਾਰ ਦੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਸੀ। ਇਸ ਕਾਰਨ ਕੁਝ ਲੋਕਾਂ ਨੂੰ ਮੇਰੀ ਇਮਾਨਦਾਰੀ ਪਸੰਦ ਨਹੀਂ ਆ ਰਹੀ। ਇਸ ਲਈ ਮੇਰੇ ਤੇ ਮੇਰੇ ਪਰਿਵਾਰ ‘ਤੇ ਕਈ ਤਰ੍ਹਾਂ ਦੇ ਦੋਸ਼ ਲੱਗ ਰਹੇ ਹਨ। ਇਸ ਲਈ ਮੈਂ ਇਸ ਜਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦਾ ਹਾਂ ਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …