-4.6 C
Toronto
Wednesday, December 3, 2025
spot_img
Homeਭਾਰਤਮੋਦੀ ਵੱਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ 'ਤੇ ਗੱਲਬਾਤ

ਮੋਦੀ ਵੱਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਦੇਰ ਸ਼ਾਮ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ ਤੇ ਯੂਕਰੇਨ ਵਿਵਾਦ ਬਾਰੇ ਚਰਚਾ ਕਰਦਿਆਂ ਜਲਦੀ ਹੀ ਹਿੰਸਕ ਘਟਨਾਵਾਂ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਉਸ ਪੁਰਾਣੇ ਭਰੋਸੇ ਨੂੰ ਦੁਹਰਾਇਆ ਕਿ ਰੂਸ ਤੇ ਨਾਟੋ ਵਿਚਾਲੇ ਮੱਤਭੇਦਾਂ ਨੂੰ ਗੱਲਬਾਤ ਜਰੀਏ ਸੁਲਝਾਇਆ ਜਾ ਸਕਦਾ ਹੈ। ਇਸੇ ਦੌਰਾਨ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਘਟਨਾਵਾਂ ਬਾਰੇ ਮੋਦੀ ਨਾਲ ਜਾਣਕਾਰੀ ਸਾਂਝੀ ਕੀਤੀ। ਨਰਿੰਦਰ ਮੋਦੀ ਨੇ ਯੂਕਰੇਨ ਵਿੱਚ ਭਾਰਤੀ ਨਾਗਰਿਕਾਂ, ਖਾਸਕਰ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵੀ ਰਾਸ਼ਟਰਪਤੀ ਪੁਤਿਨ ਨਾਲ ਵਿਚਾਰਿਆ ਤੇ ਕਿਹਾ ਕਿ ਇਨ੍ਹਾਂ ਨਾਗਰਿਕਾਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਭਾਰਤ ਸਰਕਾਰ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ।
ਰਾਸ਼ਟਰਪਤੀ ਪੁਤਿਨ ਵੱਲੋਂ ਇਮਰਾਨ ਖਾਨ ਨਾਲ ਮੁਲਾਕਾਤ
ਮਾਸਕੋ : ਰੂਸ ਤੇ ਯੂਕਰੇਨ ਵਿੱਚ ਬਣੇ ਜੰਗੀ ਮਾਹੌਲ ਦੌਰਾਨ ਵੀਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਕਰੈਮਲਿਨ ਵਿੱਚ ਮੁਲਾਕਾਤ ਕੀਤੀ। ਇਮਰਾਨ ਖਾਨ ਦੋ ਰੋਜ਼ਾ ਦੌਰੇ ਤਹਿਤ ਰੂਸ ਪਹੁੰਚੇ ਹੋਏ ਹਨ। ਦੋਹਾਂ ਆਗੂਆਂ ਵਿੱਚ ਦੱਖਣੀ ਏਸ਼ੀਆ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਅਤੇ ਤਾਜਾ ਖੇਤਰੀ ਮੁੱਦਿਆਂ ਬਾਰੇ ਗੱਲਬਾਤ ਹੋਈ। ਇਸੇ ਦੌਰਾਨ ਪਾਕਿਸਤਾਨ ਤੇ ਰੂਸ ਦੇ ਸਬੰਧਾਂ ਦੀ ਵੀ ਸਮੀਖਿਆ ਕੀਤੀ ਗਈ ਤੇ ਆਰਥਿਕ ਤੇ ਊਰਜਾ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ ਕੀਤੀ ਗਈ। ਯੂਕਰੇਨ ਦੇ ਮੌਜੂਦਾ ਹਾਲਾਤ ਬਾਰੇ ਵੀ ਦੋਹਾਂ ਆਗੂਆਂ ਨੇ ਵਿਚਾਰ ਸਾਂਝੇ ਕੀਤੇ।

 

RELATED ARTICLES
POPULAR POSTS