ਕਿਹਾ, ਭਰਤੀ ਘੁਟਾਲੇ ਸਬੰਧੀ ਐਫਆਈਆਰ ‘ਚ ਮੇਰਾ ਨਾਂ ਕਿਵੇਂ ਆਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਗਲੇ ਦੀ ਸਰਜਰੀ ਕਰਵਾਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਅੱਜ ਮੀਡੀਆ ਸਾਹਮਣੇ ਆਏ ਹਨ। ਇਸ ਮੌਕੇ ਉਨ੍ਹਾਂ ਨੇ ਦਿੱਲੀ ਮਹਿਲਾ ਕਮਿਸ਼ਨ ਵਿੱਚ ਕਥਿਤ ਭਰਤੀ ਘੁਟਾਲੇ ਵਿੱਚ ਦਰਜ ਹੋਈ ਐਫ.ਆਈ.ਆਰ. ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਐਫਆਈਆਰ ਵਿਚ ਮੇਰਾ ਨਾਮ ਕਿਸ ਤਰ੍ਹਾਂ ਆਇਆ? ਮੇਰਾ ਇਸ ਵਿੱਚ ਕੀ ਰੋਲ ਸੀ?
ਉਨ੍ਹਾਂ ਦੋਸ਼ ਲਾਇਆ ਕਿ ਇਹ ਐਫਆਈਆਰ ਪ੍ਰਧਾਨ ਮੰਤਰੀ ਦੇ ਇਸ਼ਾਰੇ ‘ਤੇ ਦਰਜ ਹੋਈ ਹੈ। ਕੇਜਰੀਵਾਲ ਨੇ ਕਿਹਾ, ‘ਸੀ.ਐਮ. ਦਾ ਨਾਂ ਐਂਵੇ ਹੀ ਨਹੀਂ ਆਉਂਦਾ। ਜ਼ਾਹਿਰ ਹੈ ਪ੍ਰਧਾਨ ਮੰਤਰੀ ਦੇ ਇਸ਼ਾਰੇ ‘ਤੇ ਐਫ.ਆਈ.ਆਰ. ਦਰਜ ਹੋਈ ਹੈ।’ ਉਨ੍ਹਾਂ ਕਿਹਾ ਕਿ ਇਸ ਐਫਆਈਆਰ ‘ਤੇ ਚਰਚਾ ਦੀ ਜ਼ਰੂਰਤ ਹੈ। ਇੱਕ ਸਪੈਸ਼ਲ ਸੈਸ਼ਨ ਬੁਲਾ ਕੇ ਇਸ ਐਫ.ਆਈ.ਆਰ. ‘ਤੇ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਐਂਟੀ ਕੁਰੱਪਸ਼ਨ ਬਿਊਰੋ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਖਿਲਾਫ ਕਥਿਤ ਭਰਤੀ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਐਫਆਈਆਰ ਦਰਜ਼ ਹੋਣ ਤੋਂ ਬਾਅਦ ਏ.ਸੀ.ਬੀ. ਚੀਫ ਐਮ.ਕੇ. ਮੀਨਾ ਨੇ ਕਿਹਾ ਸੀ ਕਿ ਇਸ ਕੇਸ ਨਾਲ ਜੁੜੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਾਂਗੇ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …