Breaking News
Home / ਪੰਜਾਬ / ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਨੇ ਲਿਆ ਅਹਿਮ ਫੈਸਲਾ

ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਨੇ ਲਿਆ ਅਹਿਮ ਫੈਸਲਾ

ਕਿਹਾ : ਨਸ਼ਾ ਵੇਚਣ ਵਾਲਿਆਂ ਦੀਆਂ ਤੋੜਾਂਗੇ ਲੱਤਾਂ
ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ‘ਚ ਵਧੇ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਫੈਸਲਾ ਕੀਤਾ ਹੈ ਕਿ ਜੇਕਰ ਪਿੰਡ ‘ਚ ਕੋਈ ਵਿਅਕਤੀ ਚਿੱਟਾ ਵੇਚਦਾ ਫੜਿਆ ਗਿਆ ਉਸ ਦੀਆਂ ਦੋਵੇਂ ਲੱਤਾਂ ਤੋੜ ਕੇ ਉਸ ਨੂੰ ਘਰ ਬਿਠਾਇਆ ਜਾਵੇਗਾ।
ਪਿੰਡ ਵਾਸੀਆਂ ਅਤੇ ਪੰਚਾਇਤ ਨੇ ਇਸ ਮਾਮਲੇ ਨੂੰ ਲੈ ਕੇ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਪੁਲਿਸ ਪ੍ਰਸ਼ਾਸਨ ਪਿੰਡ ਵੱਲੋਂ ਲਏ ਗਏ ਫੈਸਲੇ ਵਿਚ ਕੋਈ ਦਖਲਅੰਦਾਜ਼ੀ ਨਹੀਂ ਕਰੇਗਾ। ਪਿੰਡ ਦੀ ਪੰਚਾਇਤ ਨੇ ਲੈਟਰ ਪੈਡ ‘ਤੇ ਲਿਖ ਕੇ ਇਹ ਮਤਾ ਪਾਸ ਕੀਤਾ। ਜਿਸ ‘ਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਪਿੰਡ ‘ਚ ਜੇਕਰ ਚਿੱਟਾ ਵੇਚੇਗਾ ਤਾਂ ਪੁਲਿਸ ਤੋਂ ਇਲਾਵਾ ਉਸ ਦੇ ਖਿਲਾਫ਼ ਪੰਚਾਇਤ ਅਤੇ ਪਿੰਡ ਵਾਸੀ ਕਾਰਵਾਈ ਕਰਨਗੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਫੈਸਲੇ ਤੋਂ ਬਾਅਦ ਕੋਈ ਵੀ ਵਿਅਕਤੀ ਚਿੱਟਾ ਵੇਚਦਾ ਫੜਿਆ ਗਿਆ ਤਾਂ ਉਹ ਆਪਣੀ ਜਾਨ ਦਾ ਖੁਦ ਜ਼ਿੰਮੇਵਾਰ ਹੋਵੇਗਾ। ਪਿੰਡ ਦੇ ਸਰਪੰਚ ਨੇ ਕਿਹਾ ਕਿ ਅਸੀਂ ਸਭ ਨੂੰ ਘਰ-ਘਰ ਜਾ ਕੇ ਸੂਚਨਾ ਦੇ ਦਿੱਤੀ ਹੈ ਕਿ ਚਿੱਟਾ ਨਾ ਵੇਚਿਆ ਜਾਵੇ।

Check Also

ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ

ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …