Breaking News
Home / ਪੰਜਾਬ / ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼

ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼

ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ‘ਤੇ ਕੀਤਾ ਹੋਇਆ ਹੈ ਕੇਸ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਐਡੀਸ਼ਨਲ ਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ।
ਜ਼ਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ ਤੋਂ ਸ਼ਰੋਮਣੀ ਅਕਾਲੀ ਦਲ ‘ਤੇ ਬਲਵੰਤ ਸਿੰਘ ਖੇੜਾ ਵਲੋਂ ਇਕ ਕੋਰਟ ਕੇਸ ਕੀਤਾ ਗਿਆ ਹੈ ਕਿ ਸ਼ਰੋਮਣੀ ਅਕਾਲੀ ਦਲ ਜਿਹੜੀ ਪਾਰਟੀ ਹੈ, ਉਹ ਰਾਜਨੀਤਕ ਨਹੀਂ ਧਾਰਮਿਕ ਪਾਰਟੀ ਹੈ, ਜਿਸ ਸਬੰਧ ਵਿਚ ਪਰਕਾਸ਼ ਸਿੰਘ ਬਾਦਲ ਵੀਰਵਾਰ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ ਹੋਏ ਅਤੇ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ।
ਜ਼ਿਕਰਯੋਗ ਹੈ ਕਿ ਮਾਲਟਾ ਕਿਸ਼ਤੀ ਮਿਸ਼ਨ ਦੇ ਚੇਅਰਮੈਨ ਤੇ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਵੱਲੋਂ ਸਾਲ 2009 ਵਿਚ ਕੀਤੀ ਗਈ ਸ਼ਿਕਾਇਤ ਦੇ ਅਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ ਤਹਿਤ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …