Breaking News
Home / ਪੰਜਾਬ / ਪੰਜਾਬ ‘ਚ ਸਟਰੌਂਗ ਰੂਮਾਂ ‘ਤੇ ਉਠਣ ਲੱਗੇ ਸਵਾਲ

ਪੰਜਾਬ ‘ਚ ਸਟਰੌਂਗ ਰੂਮਾਂ ‘ਤੇ ਉਠਣ ਲੱਗੇ ਸਵਾਲ

‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੇ ਕਿਹਾ, ਪੂਰੀ ਸੁਰੱਖਿਆ ਅਤੇ ਰੋਸ਼ਨੀ ਦਾ ਪ੍ਰਬੰਧ ਨਹੀਂ
ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜੇ ਹਨ ਅਜੀਤਪਾਲ ਕੋਹਲੀ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਸਟਰੌਂਗ ਰੂਮਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣ ਲੱਗੇ ਹਨ। ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ ਪਟਿਆਲਾ ਵਿਚ ਸਟਰੌਂਗ ਰੂਮਾਂ ਦੀ ਸੁਰੱਖਿਆ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਥੇ ਨਾ ਤਾਂ ਸੁਰੱਖਿਆ ਦਾ ਪ੍ਰਬੰਧ ਹੈ ਅਤੇ ਨਾ ਹੀ ਰੋਸ਼ਨੀ ਦਾ ਪ੍ਰਬੰਧ ਹੈ। ਧਿਆਨ ਰਹੇ ਕਿ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਲੜੀ ਹੈ। ਸਾਬਕਾ ਮੇਅਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਕਮਿਸ਼ਨ ਕੋਲੋਂ ਵੀ ਮੰਗ ਕੀਤੀ ਕਿ ਸਟਰੌਗ ਰੂਮਾਂ ਦੀ ਸੁਰੱਖਿਆ ਨੂੰ ਵਧਾਇਆ ਜਾਵੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮਹਿੰਦਰਾ ਕਾਲਜ ਵਿਚ ਸਟਰੌਂਗ ਰੂਮ ਬਣਾਇਆ ਗਿਆ ਹੈ, ਜਿੱਥੇ ਆਸੇ ਪਾਸੇ ਸੁਰੱਖਿਆ ਦੀ ਕੋਈ ਵਿਵਸਥਾ ਨਹੀਂ ਹੈ ਅਤੇ ਨਾ ਹੀ ਕੋਈ ਰੌਸ਼ਨੀ ਦਾ ਪ੍ਰਬੰਧ ਹੈ। ਧਿਆਨ ਰਹੇ ਕਿ ਲੰਘੀ 20 ਫਰਵਰੀ ਨੂੰ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਸਦੇ ਨਤੀਜੇ ਆਉਂਦੀ 10 ਮਾਰਚ ਨੂੰ ਐਲਾਨੇ ਜਾਣਗੇ।

 

Check Also

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …