24.8 C
Toronto
Wednesday, September 17, 2025
spot_img
Homeਪੰਜਾਬਸੋਨੂੰ ਸੂਦ ਖਿਲਾਫ ਮੋਗਾ 'ਚ ਕੇਸ ਦਰਜ

ਸੋਨੂੰ ਸੂਦ ਖਿਲਾਫ ਮੋਗਾ ‘ਚ ਕੇਸ ਦਰਜ

ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਭੈਣ ਮਾਲਵਿਕਾ ਸੂਦ ਲਈ ਵੋਟਰਾਂ ‘ਤੇ ਦਬਾਅ ਪਾਉਣ ਦਾ ਆਰੋਪ
ਮੋਗਾ/ਬਿਊਰੋ ਨਿਊਜ਼ : ਮੋਗਾ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ‘ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ।
ਅਕਾਲੀ ਆਗੂ ਵਲੋਂ ਦਰਜ ਕਰਵਾਈ ਐੱਫਆਈਆਰ ਵਿੱਚ ਸੋਨੂੰ ਸੂਦ ਉੱਤੇ ਆਰੋਪ ਲਗਾਇਆ ਹੈ ਕਿ ਉਹ ਆਪਣੀ ਭੈਣ ਮਾਲਵਿਕਾ ਸੂਦ ਨੂੰ ਵੋਟ ਪਾਉਣ ਲਈ ਵੋਟਰਾਂ ‘ਤੇ ਦਬਾਅ ਪਾ ਰਹੇ ਸਨ। ਧਿਆਨ ਰਹੇ ਕਿ ਮਾਲਵਿਕਾ ਸੂਦ ਨੇ ਕਾਂਗਰਸ ਦੀ ਟਿਕਟ ‘ਤੇ ਮੋਗਾ ਤੋਂ ਚੋਣ ਲੜੀ ਹੈ ਅਤੇ ਲੰਘੇ ਕੱਲ੍ਹ ਹੀ 20 ਫਰਵਰੀ ਨੂੰ ਵੋਟਾਂ ਪਈਆਂ ਹਨ, ਜਿਸ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੋਨੂੰ ਸੂਦ ਮੋਗਾ ਅਸੈਂਬਲੀ ਹਲਕੇ ਦਾ ਵੋਟਰ ਨਹੀਂ ਹੈ, ਲਿਹਾਜ਼ਾ ਉਸ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਲਈ ਪ੍ਰਚਾਰ ਕਰਨ ਜਾਂ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਧਰ ਅਦਾਕਾਰ ਸੋਨੂੰ ਸੂਦ ਦਾ ਕਹਿਣਾ ਹੈ ਕਿ ਉਸ ਨੂੰ ਸੂਬੇ ਤੋਂ ਬਾਹਰਲਾ ਦੱਸਣਾ ਸਰਾਸਰ ਗਲਤ ਹੈ ਕਿਉਂਕਿ ਉਨ੍ਹਾਂ ਦਾ ਜਨਮ ਤੇ ਪਾਲਣ ਪੋਸ਼ਣ ਮੋਗਾ ਵਿੱਚ ਹੀ ਹੋਇਆ ਹੈ।

RELATED ARTICLES
POPULAR POSTS