ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ ਨੂੰ ਸਿਆਸੀ ਤੌਰ ’ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਹਰਿਆਣਾ ਅਤੇ ਪੰਜਾਬ ਦੇ ਅਫਸਰਾਂ ਦੀ ਜਗ੍ਹਾ ਯੂਟੀ ਕਾਡਰ ਦੇ ਅਫਸਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਨੂੰ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਦਾ ਉਲੰਘਣ ਕਰਾਰ ਦਿੱਤਾ। ਜਾਖੜ ਨੇ ਸਾਰੇ ਦਲਾਂ ਦੇ ਆਗੂਆਂ ਨੂੰ ਕਿਹਾ ਕਿ ਉਹ ਇਕੱਠੇ ਹੋ ਕੇ ਇਸਦਾ ਵਿਰੋਧ ਕਰਨ। ਜਾਖੜ ਨੇ ਕਿਹਾ ਕਿ ਚੰਡੀਗੜ੍ਹ ਵਿਚ ਪਹਿਲੀ ਵਾਰ ਪੰਜਾਬ ਸਿਵਲ ਸਰਵਿਸਿਜ਼ ਅਤੇ ਹਰਿਆਣਾ ਸਿਵਲ ਸਰਵਸਿਜ਼ ਦੀ ਬਜਾਏ ਪ੍ਰਸ਼ਾਸਨ ਨੇ ਦਿੱਲੀ ਤੇ ਅੰਡੇਮਾਨ ਨਿਕੋਬਾਰ ਸਿਵਿਲ ਸਰਵਿਸਿਜ਼ ਕੇਡਰ ਦੇ ਅਫਸਰ ਲਗਾ ਦਿੱਤੇ ਹਨ। ਜਾਖੜ ਨੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ, ਭਗਵੰਤ ਮਾਨ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਹੁਣ ਚੋਣਾਂ ਖਤਮ ਹੋ ਚੁੱਕੀਆਂ ਹਨ। ਇਸ ਲਈ ਰਾਜਨੀਤੀ ਤੋਂ ਉਪਰ ਉਠ ਕੇ ਪੰਜਾਬ ਦੇ ਅਧਿਕਾਰਾਂ ਦੇ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …