ਸਿੱਧੂ ਨੇ ਰੀਵਿਊ ਪਟੀਸ਼ਨ ਖਾਰਜ ਕਰਨ ਦੀ ਸੁਪਰੀਮ ਕੋਰਟ ਨੂੰ ਕੀਤੀ ਸੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਰੋਡ ਰੇਜ਼ ਮਾਮਲੇ ਵਿਚ ਜਵਾਬ ਮੰਗਿਆ ਹੈ। ਧਿਆਨ ਰਹੇ ਕਿ 33 ਸਾਲ ਪੁਰਾਣੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਨੇ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਪਾਈ ਸੀ ਅਤੇ ਸਿੱਧੂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਸਿੱਧੂ ਨੂੰ ਪੀੜਤ ਪਰਿਵਾਰ ਦੀ ਅਪੀਲ ’ਤੇ ਜਵਾਬ ਦੇਣ ਲਈ ਕਿਹਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਹੁਣ ਦੋ ਹਫਤਿਆਂ ਬਾਅਦ ਕਰਨ ਦਾ ਫੈਸਲਾ ਕੀਤਾ ਹੈ। ਸਿੱਧੂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ. ਚਿਦੰਬਰਮ ਵਲੋਂ ਨਜ਼ਰਸਾਨੀ ਪਟੀਸ਼ਨ ਦਾ ਵਿਰੋਧ ਵੀ ਗਿਆ। ਇਸ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਸ ਨੂੰ ਰੋਡ ਰੇਜ਼ ਮਾਮਲੇ ਵਿਚ ਸਜ਼ਾ ਨਾ ਦਿੱਤੀ ਜਾਵੇ ਅਤੇ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਾਵੇ। ਧਿਆਨ ਰਹੇ ਕਿ ਸਿੱਧੂ ਖਿਲਾਫ 33 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਬਾਰੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਹ ਘਟਨਾ 1988 ਵਿਚ ਪਟਿਆਲਾ ਵਿਖੇ ਹੋਈ ਸੀ, ਜਿਸ ਵਿਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਬਜ਼ੁਰਗ ਦੀ ਜਾਨ ਚਲੇ ਗਈ ਸੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …