-8.1 C
Toronto
Friday, January 23, 2026
spot_img
Homeਪੰਜਾਬਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾਈ

ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾਈ

ਰੇਤ ਮਾਈਨਿੰਗ ਦੇ ਆਰੋਪ ’ਚ ਗਿ੍ਰਫਤਾਰ ਕੀਤਾ ਗਿਆ ਹੈ ਭੁਪਿੰਦਰ ਹਨੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਰੇਤ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਭੁਪਿੰਦਰ ਸਿੰਘ ਦੀ ਨਿਆਇਕ ਹਿਰਾਸਤ ਹੁਣ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਧਿਆਨ ਰਹੇ ਕਿ ਲੰਘੀ 12 ਜਨਵਰੀ ਨੂੰ ਈਡੀ ਨੇ ਮੁਹਾਲੀ ਵਿਚ ਭੁਪਿੰਦਰ ਸਿੰਘ ਹਨੀ ਦੇ ਘਰ ਛਾਪਾ ਮਾਰ ਕੇ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ ਅਤੇ ਹਨੀ ਦੇ ਦੋਸਤ ਦੇ ਘਰੋਂ ਵੀ ਦੋ ਕਰੋੜ ਰੁਪਏ ਦੀ ਬਰਾਮਦਗੀ ਹੋਈ ਸੀ। ਰੇਤ ਮਾਈਨਿੰਗ ਦੇ ਮਾਮਲੇ ਵਿਚ ਹਨੀ ਨੂੰ ਲੰਘੀ 3 ਫਰਵਰੀ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਹਨੀ ਨੂੰ ਲੰਘੀ 4 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਈਡੀ ਨੇ ਹਨੀ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਫਿਰ 8 ਫਰਵਰੀ ਨੂੰ ਹਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਸ ਨੂੰ ਮੁੜ ਤਿੰਨ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ 11 ਫਰਵਰੀ ਨੂੰ ਫਿਰ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਅਤੇ ਹੁਣ ਭੁਪਿੰਦਰ ਸਿੰਘ ਹਨੀ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ।

RELATED ARTICLES
POPULAR POSTS