ਯੂਕਰੇਨ ’ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜਾਰੀ ਕੀਤਾ ਵਟਸਐਪ ਨੰਬਰ
ਸੰਗਰੂਰ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਕਈ ਪੰਜਾਬੀ ਯੂਕਰੇਨ ’ਚ ਫਸ ਗਏ ਹਨ। ਇਸਦੇ ਚੱਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਗੀ ਪਹਿਲ ਕੀਤੀ ਹੈ। ਉਨ੍ਹਾਂ ਯੂਕਰੇਨ ਵਿਚ ਫਸੇ ਪੰਜਾਬੀਆਂ ਦੀ ਮੱਦਦ ਲਈ ਹੱਥ ਅੱਗੇ ਵਧਾਇਆ ਹੈ ਅਤੇ ਆਪਣੇ ਵਟਸਅਪ ’ਤੇ ਇਕ ਨੰਬਰ ਜਾਰੀ ਕੀਤਾ ਹੈ। ਇਸ ਦੇ ਚੱਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਪੰਜਾਬੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਇਸ ਵਟਸਐਪ ਨੰਬਰ ’ਤੇ ਸੰਪਰਕ ਕਰਨ ਅਤੇ ਉਨ੍ਹਾਂ ਵਲੋਂ ਪੰਜਾਬੀਆਂ ਨੂੰ ਯੂਕਰੇਨ ਵਿਚੋਂ ਵਾਪਸ ਲਿਆਉਣ ਲਈ ਪੂਰੀ ਸੰਭਵ ਮੱਦਦ ਕੀਤੀ ਜਾਵੇਗੀ। ਧਿਆਨ ਰਹੇ ਕਿ ਯੂਕਰੇਨ ’ਤੇ ਰੂਸ ਦੇ ਹਮਲੇ ਤੋਂ ਬਾਅਦ ਵੱਡੀ ਗਿਣਤੀ ਵਿਚ ਪੰਜਾਬੀ ਵਿਦਿਆਰਥੀ ਅਤੇ ਕੰਮ ਕਰਨ ਲਈ ਗਏ ਵਿਅਕਤੀ ਉਥੇ ਫਸ ਗਏ ਹਨ। ਭਗਵੰਤ ਮਾਨ ਪਹਿਲਾਂ ਵੀ ਵਿਦੇਸ਼ਾਂ ’ਚ ਫਸੇ ਪੰਜਾਬੀਆਂ ਦੀ ਮੱਦਦ ਕਰਦੇ ਰਹੇ ਹਨ। ਭਗਵੰਤ ਮਾਨ ਨੇ ਇਹ ਆਰੋਪ ਵੀ ਲਗਾਇਆ ਕਿ ਇਸ ਸੰਕਟ ਦੇ ਸਮੇਂ ਹਵਾਈ ਟਿਕਟਾਂ ਦੇ ਰੇਟ ਵੀ ਵਧਾ ਦਿੱਤੇ ਗਏ ਹਨ ਅਤੇ ਅਜਿਹੇ ਵਿਅਕਤੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …