ਕਿਹਾ, ਯੂਕਰੇਨ ’ਚ ਫਸੇ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਰਕਾਰ ਆਪਣੀ ਯੋਜਨਾ ਸਾਂਝੀ ਕਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਦੇ ਚੱਲ ਰਹੇ ਟਕਰਾਅ ਦੇ ਚੱਲਦਿਆਂ ਬਹੁਤ ਸਾਰੇ ਭਾਰਤੀ ਵਿਦਿਆਰਥੀ ਅਜੇ ਵੀ ਯੂਕਰੇਨ ਵਿਚ ਫਸੇ ਹੋਏ ਹਨ, ਜਿਨ੍ਹਾਂ ਵਿਚ ਪੰਜਾਬੀ ਵਿਦਿਆਰਥੀ ਵੀ ਸ਼ਾਮਲ ਹਨ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਬਹੁਤੇ ਵਿਦਿਆਰਥੀਆਂ ਨੂੰ ਵਾਪਸ ਭਾਰਤ ਲੈ ਵੀ ਆਂਦਾ ਹੈ। ਉਧਰ ਦੂਜੇ ਪਾਸੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਦੇ ਹਵਾਲੇ ਨਾਲ ਅੱਜ ਕਿਹਾ ਕਿ ‘ਅਸੀਂ ਆਪਣੇ ਹੀ ਲੋਕਾਂ ਦਾ ਇੰਜ ਸਾਥ ਨਹੀਂ ਛੱਡ ਸਕਦੇ’। ਰਾਹੁਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਵਿੱਚ ਫਸੇ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਆਪਣੀ ਯੋਜਨਾ ਸਾਂਝੀ ਕਰੇ। ਕਾਂਗਰਸ ਆਗੂ ਨੇ ਟਵਿੱਟਰ ’ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਕੁਝ ਵਿਦਿਆਰਥੀਆਂ ਨੂੰ ਫੌਜ ਵੱਲੋੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਰਾਹੁਲ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੰੁਦਾ ਵੇਖ ਕੇ ਮਨ ਨੂੰ ਠੇਸ ਪਹੁੰਚੀ ਹੈ। ਉੋਨ੍ਹਾਂ ਕਿਹਾ ਕਿ ਕਿਸੇ ਵੀ ਮਾਪੇ ਨੂੰ ਅਜਿਹੀ ਤਕਲੀਫ਼ ’ਚੋਂ ਨਾ ਲੰਘਣਾ ਪਏ।