21.8 C
Toronto
Sunday, October 5, 2025
spot_img
Homeਭਾਰਤਯੂਕਰੇਨ ਦੇ ਗੁਆਂਢੀ ਮੁਲਕਾਂ ’ਚ ਜਾਣਗੇ ਭਾਰਤੀ ਮੰਤਰੀ

ਯੂਕਰੇਨ ਦੇ ਗੁਆਂਢੀ ਮੁਲਕਾਂ ’ਚ ਜਾਣਗੇ ਭਾਰਤੀ ਮੰਤਰੀ

ਯੂਕਰੇਨ ਸੰਕਟ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਤੇ ਯੂਕਰੇਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਸਵੇਰੇ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀਆਂ ਹਰਦੀਪ ਸਿੰਘ ਪੁਰੀ, ਜਿਓਤਿਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਰਾਜ ਮੰਤਰੀ ਵੀ.ਕੇ ਸਿੰਘ ਨੂੰ ਯੂਕਰੇਨ ਦੀ ਪੱਛਮੀ ਸਰਹੱਦ ਨਾਲ ਲਗਦੇ ਮੁਲਕਾਂ (ਪੋਲੈਂਡ ਤੇ ਹੰਗਰੀ) ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ। ਕੇਂਦਰੀ ਮੰਤਰੀ ਭਾਰਤ ਦੇ ਵਿਸ਼ੇਸ਼ ਪ੍ਰਤੀਨਿੱਧ ਵਜੋਂ ਜਾਣਗੇ। ਕੇਂਦਰੀ ਮੰਤਰੀ ਇਨ੍ਹਾਂ ਮੁਲਕਾਂ ਵਿੱਚ ਜਾ ਕੇ ਸਰਕਾਰ ਵੱਲੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਵਿੱਢੇ ਅਪਰੇਸ਼ਨਾਂ ਦੀ ਨਿਗਰਾਨੀ ਦੇ ਨਾਲ ਇਸ ਪੂਰੇ ਅਮਲ ਵਿੱਚ ਤੇਜ਼ੀ ਲਿਆਉਣਗੇ। ਜ਼ਿਕਰਯੋਗ ਹੈ ਕਿ ‘ਅਪਰੇਸ਼ਨ ਗੰਗਾ’ ਤਹਿਤ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦਾ ਅਮਲ ਜਾਰੀ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ, ਪਿਊਸ਼ ਗੋਇਲ, ਜਿਓਤਿਰਾਦਿੱਤਿਆ ਸਿੰਧੀਆ ਤੇ ਰਾਜ ਮੰਤਰੀ ਵੀ.ਕੇ.ਸਿੰਘ ਵੀ ਮੌਜੂਦ ਸਨ।

 

RELATED ARTICLES
POPULAR POSTS