ਪਰਗਟ ਸਿੰਘ ਨੇ ਸਖਤ ਦਿਸ਼ਾ ਨਿਰਦੇਸ਼ ਕੀਤੇ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉਠੇ ਇਤਰਾਜ਼ਾਂ ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ, ਜਿਸ ਦੀ ਰਿਪੋਰਟ 5 ਮਾਰਚ ਤੱਕ ਆਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜੇਕਰ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗ਼ੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਕਿਤਾਬ ’ਚ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਬਾਰੇ ਵਿਵਾਦਤ ਗੱਲਾਂ ਲਿਖੀਆਂ ਗਈਆਂ ਹਨ। ਜਿਸ ’ਚ ਕਿਹਾ ਗਿਆ ਕਿ ਸ੍ਰੀ ਗੁਰੂ ਹਰਗੋਬਿੰਦ ਜੀ ਨੇ ਮੁਗਲ ਫੌਜ ’ਚ ਨੌਕਰੀ ਕੀਤੀ ਅਤੇ ਉਨ੍ਹਾਂ ਨੂੰ ਜੱਟਾਂ ਨੇ ਤਲਵਾਰ ਉਠਾਉਣ ਲਈ ਮਜਬੂਰ ਕੀਤਾ ਸੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …