Breaking News
Home / ਪੰਜਾਬ / ਪੰਜਾਬ ’ਚ ਕਈਆਂ ਦੀ ਨਿਗ੍ਹਾ ਰਾਜ ਸਭਾ ਦੀ ਮੈਂਬਰੀ ’ਤੇ ਟਿਕੀ

ਪੰਜਾਬ ’ਚ ਕਈਆਂ ਦੀ ਨਿਗ੍ਹਾ ਰਾਜ ਸਭਾ ਦੀ ਮੈਂਬਰੀ ’ਤੇ ਟਿਕੀ

10 ਮਾਰਚ ਨੂੰ ਪਤਾ ਲੱਗੇਗਾ ਕਿ ਕਿਸ ਪਾਰਟੀ ਦਾ ਪਲੜਾ ਭਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਦੀ ਨਿਗ੍ਹਾ ਹੁਣ ਰਾਜ ਸਭਾ ਦੀ ਮੈਂਬਰੀ ’ਤੇ ਵੀ ਟਿਕੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅਸਰ ਰਾਜ ਸਭਾ ਮੈਂਬਰ ਲਈ ਹੋਣ ਵਾਲੀਆਂ ਚੋਣਾਂ ’ਤੇ ਵੀ ਪਵੇਗਾ। ਪੰਜਾਬ ਤੋਂ ਰਾਜ ਸਭਾ ਲਈ ਸੱਤ ਮੈਂਬਰ ਚੁਣੇ ਜਾਂਦੇ ਹਨ ਅਤੇ ਪੰਜਾਬ ਦੇ ਮੌਜੂਦਾ ਸਾਰੇ ਰਾਜ ਸਭਾ ਮੈਂਬਰਾਂ ਦੀ ਮਿਆਦ ਆਉਂਦੇ ਅਪ੍ਰੈਲ ਅਤੇ ਜੁਲਾਈ ਮਹੀਨੇ ਵਿਚ ਖ਼ਤਮ ਹੋ ਜਾਵੇਗੀ। ਧਿਆਨ ਰਹੇ ਕਿ ਇਸ ਸਮੇਂ ਪੰਜਾਬ ਵਿਚੋਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ-ਤਿੰਨ ਅਤੇ ਭਾਜਪਾ ਦਾ ਇਕ ਰਾਜ ਸਭਾ ਮੈਂਬਰ ਹੈ। ਅਪ੍ਰੈਲ ਮਹੀਨੇ ਜਿਹੜੇ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਸਮਾਪਤ ਹੋ ਰਿਹਾ ਹੈ, ਉਨ੍ਹਾਂ ਵਿਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਦੇ ਸ਼ਵੇਤ ਮਲਿਕ ਸ਼ਾਮਲ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਅਕਾਲੀ ਦਲ ਦੇ ਨਰੇਸ਼ ਗੁਜਰਾਲ ਅਤੇ ਬਲਵਿੰਦਰ ਸਿੰਘ ਭੂੰਦੜ ਦਾ ਰਾਜ ਸਭਾ ਕਾਰਜਕਾਲ ਜੁਲਾਈ ਮਹੀਨੇ ਸਮਾਪਤ ਹੋ ਜਾਵੇਗਾ। ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਆਉਣ ਵਾਲੇ ਚੋਣ ਨਤੀਜੇ ਹੀ ਸਿਆਸੀ ਪਾਰਟੀਆਂ ਦਾ ਰਾਜ ਸਭਾ ਲਈ ਭਵਿੱਖ ਤੈਅ ਕਰਨਗੇ ਅਤੇ ਇਹ ਨਤੀਜੇ 10 ਮਾਰਚ ਨੂੰ ਆਉਣੇ ਹਨ।

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …