11.6 C
Toronto
Saturday, September 19, 2026
spot_img
Homeਭਾਰਤਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾ

ਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾ

ਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾਵੋਟਾਂ ਤੋਂ ਬਾਅਦ ਮਹਿੰਗਾਈ ਹੋਰ ਵਧੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ’ਚ ਵੀ ਦਿਸਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ ਅਤੇ ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ’ਚ ਕੀਤਾ ਗਿਆ ਹੈ ਅਤੇ ਇਹ ਕਾਫੀ ਹੱਦ ਤਕ ਸੰਭਵ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਜਾਵੇਗਾ। ਕਿਉਂਕਿ ਇਸ ਸਮੇਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਦੀ ਵੋਟਿੰਗ 3 ਮਾਰਚ ਨੂੰ ਤੇ ਸੱਤਵੇਂ ਪੜਾਅ ਦੀ ਵੋਟਿੰਗ 7 ਮਾਰਚ ਨੂੰ ਹੈ। ਹੁਣ 19 ਕਿਲੋ ਦਾ ਸਿਲੰਡਰ 1 ਮਾਰਚ ਯਾਨੀ ਅੱਜ ਤੋਂ ਦਿੱਲੀ ’ਚ 1907 ਰੁਪਏ ਦੀ ਬਜਾਏ 2012 ਰੁਪਏ ’ਚ ਮਿਲਣ ਲੱਗਾ ਹੈ।
ਇਸੇ ਦੌਰਾਨ ਪੰਜਾਬ ਵਿਚ ਵੇਰਕਾ ਅਤੇ ਅਮੂਲ ਦਾ ਦੁੱਧ ਵੀ ਮਹਿੰਗਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਵੇਰਕਾ ਅਤੇ ਅਮੂਲ ਨੇ ਦੁੱਧ ਦੀ ਕੀਮਤ ਵਿਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਵੇਰਕਾ ਆਉਣ ਵਾਲੇ ਦਿਨਾਂ ਵਿਚ ਆਪਣੇ ਹੋਰ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਕਰ ਸਕਦਾ ਹੈ।

RELATED ARTICLES
POPULAR POSTS