17.6 C
Toronto
Wednesday, October 1, 2025
spot_img
Homeਪੰਜਾਬਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਲੈ ਕੇ ਪੰਜਾਬ ’ਚ ਭਖੀ ਸਿਆਸਤ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਲੈ ਕੇ ਪੰਜਾਬ ’ਚ ਭਖੀ ਸਿਆਸਤ

ਆਮ ਆਦਮੀ ਪਾਰਟੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਤੇ ਅਧਿਕਾਰ ਨੂੰ ਲੈ ਕੇ ਸਿਆਸਤ ਭਖੀ ਚੁੱਕੀ ਹੈ। ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ। ਆਮ ਆਦਮੀ ਪਾਰਟੀ ਦਾ ਆਰੋਪ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕ ਖੋਹ ਰਹੀ ਹੈ, ਜੋ ਕਿ ਪੰਜਾਬ ਨਾਲ ਸਰਾਸਰ ਧੱਕਾ ਹੈ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਸਖਤ ਵਿਰੋਧ ਨੂੰ ਦਰਕਿਨਾਰ ਕਰਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੱਕੀ ਮੈਂਬਰੀ ਦੇ ਮੁੱਦੇ ’ਤੇ ਪੰਜਾਬ ਨੂੰ ਬਾਹਰ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਦੀ ਸੁਰੱਖਿਆ ਨੂੰ ਲੈ ਕੇ ਤੌਖਲੇ ਖੜ੍ਹੇ ਗਏ ਸਨ ਪ੍ਰੰਤੂ ਇਨ੍ਹਾਂ ਸੁਰੱਖਿਆ ਕਾਰਨਾਂ ਨੂੰ ਵੀ ਕੇਂਦਰ ਸਰਕਾਰ ਨੇ ਨਜਰਅੰਦਾਜ਼ ਕਰ ਦਿੱਤਾ। ਧਿਆਨ ਰਹੇ ਕਿ ਲੰਘੀ 23 ਫਰਵਰੀ ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਅਤੇ ਹਰਿਆਣਾ ਦੇ ਪੱਕੇ ਮੈਂਬਰਾਂ ਵਜੋਂ ਨੁਮਾਇੰਦਗੀ ਨੂੰ ਖਤਮ ਕਰ ਦਿੱਤਾ ਸੀ। ਉਧਰ ਇਸ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮਾਮਲੇ ’ਤੇ ਪਾਖੰਡ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਇਸ ਮੁੱਦੇ ਨੂੰ ਲੈ ਕੇ ਗੰਭੀਰ ਹਨ ਤਾਂ ਭਗਵੰਤ ਮਾਨ ਕੇਜਰੀਵਾਲ ਨੂੰ ਕਹਿਣ ਕਿ ਪੰਜਾਬ ਦੀਆਂ ਨਦੀਆਂ ਪਾਣੀ ਦਿੱਲੀ ’ਚ ਲੈਣਾ ਬੰਦ ਕਰਨ, ਅਤੇ ਰਿਪੇਰੀਅਨ ਸਿਧਾਂਤ ਦੇ ਤਹਿਤ ਹਰਿਆਣਾ ਅਤੇ ਰਾਜਸਥਾਨ ਦੇ ਖਿਲਾਫ਼ ਪੰਜਾਬ ਦਾ ਸਮਰਥਨ ਕਰਨ। ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਪੰਜਾਬੀਆਂ ਨਾਲ ਧੋਖਾ ਕਰਨਾ ਬੰਦ ਕਰਨ।

 

RELATED ARTICLES
POPULAR POSTS