Breaking News
Home / ਪੰਜਾਬ / ਯੂਕਰੇਨ ’ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ

ਯੂਕਰੇਨ ’ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ

ਜੰਗ ਨੂੰ ਦੇਖਦਿਆਂ ਪ੍ਰੇਸ਼ਾਨੀ ਕਰਕੇ ਹੋਇਆ ਬ੍ਰੇਨ ਸਟਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਰੂਸ ਵਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਅੱਜ ਦੂਜੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ 20 ਸਾਲਾਂ ਦਾ ਚੰਦਨ ਜਿੰਦਲ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਚੰਦਨ ਜਿੰਦਲ ਦੀ ਪਿਛਲੇ ਦਿਨੀਂ ਸਿਹਤ ਖਰਾਬ ਹੋ ਗਈ ਸੀ ਅਤੇ ਉਸ ਨੂੰੂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੂਸ ਵਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਯੂੁਕਰੇਨ ਦੇ ਹਾਲਾਤ ਨੂੰ ਦੇਖਦਿਆਂ ਚੰਦਨ ਜਿੰਦਲ ਨੂੰ ਬ੍ਰੇਨ ਸਟਰੋਕ ਹੋ ਗਿਆ ਅਤੇ ਉਸਦੀ ਜਾਨ ਚਲੇ ਗਈ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਕਰਨਾਟਕ ਦੇ ਰਹਿਣ ਵਾਲੇ ਨਵੀਨ ਕੁਮਾਰ ਦੀ ਯੂਕਰੇਨ ਦੇ ਖਾਰਕੀਵ ਵਿਚ ਗੋਲੀ ਲੱਗਣ ਕਰਕੇ ਮੌਤ ਹੋ ਗਈ ਸੀ। ਰੂਸ ਵਲੋਂ ਲਗਾਤਾਰ ਯੂਕਰੇਨ ਵਿਚ ਬੰਬਾਰੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਣੇ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ।

 

 

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …