ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵੀ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੇ 7ਵੇਂ ਗੇੜ ਦੀ ਵੋਟਿੰਗ 7 ਮਾਰਚ ਨੂੰ ਹੋਣੀ ਹੈ ਅਤੇ ਇਸਦੇ ਨਾਲ ਹੀ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦਾ ਅਮਲ ਸਮਾਪਤ ਹੋ ਜਾਵੇਗਾ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜਾਣਕਾਰੀ ਮਿਲ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਦਾ ਅਮਲ ਖਤਮ ਹੁੰਦਿਆਂ ਹੀ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲੀਟਰ 10 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਪੱਧਰ ’ਤੇ ਤੇਲ ਦੀਆਂ ਕੀਮਤਾਂ 5 ਡਾਲਰ ਪ੍ਰਤੀ ਬੈਰਲ ਤੱਕ ਵਧ ਗਈਆਂ ਹਨ। 2014 ਦੇ ਮੱਧ ਤੋਂ ਬਾਅਦ ਪਹਿਲੀ ਵਾਰ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈਆਂ ਹਨ। ਕਿਹਾ ਜਾ ਰਿਹਾ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਘਾਟਾ ਪੂਰਨ ਲਈ ਤੇਲ ਕੀਮਤਾਂ 9 ਤੋਂ 10 ਰੁਪਏ ਪ੍ਰਤੀ ਲਿਟਰ ਜਾਂ 10 ਪ੍ਰਤੀਸ਼ਤ ਵਧਾਉਣ ਦੀ ਜ਼ਰੂਰਤ ਹੈ। ਧਿਆਨ ਰਹੇ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਵੀ ਤੇਲ ਕੀਮਤਾਂ ਵਿਚ ਹੋਰ ਵੀ ਵਾਧਾ ਹੋ ਸਕਦਾ ਹੈ।