ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ
ਅੰਮਿ੍ਰਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਉਸ ਦੇ ਟੈਸਟ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਜਾਂਚ ਤੋਂ ਬਾਅਦ ਹਨੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡੀਓ ਵਾਰਡ ’ਚ ਦਾਖਲ ਕੀਤਾ ਗਿਆ ਹੈ। ਜਲੰਧਰ ਦੀ ਜੇਲ੍ਹ ’ਚ ਬੰਦ ਹਨੀ ਦੇ ਅੱਜ ਸਵੇਰੇ ਛਾਤੀ ’ਚ ਦਰਦ ਹੋਇਆ ਅਤੇ ਜੇਲ੍ਹ ਦੇ ਡਾਕਟਰਾਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਸ ਨੂੰ ਅੰਮਿ੍ਰਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਧਿਆਨ ਰਹੇ ਕਿ ਚਰਨਜੀਤ ਸਿੰਘ ਚੰਨੀ ਦਾ ਭਾਣਜਾ ਹਨੀ ਉਦੋਂ ਚਰਚਾ ਵਿਚ ਆਇਆ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਵੱਲੋਂ ਉਨ੍ਹਾਂ ਦੇ ਮੋਹਾਲੀ ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ ਸੀ। ਈਡੀ ਵੱਲੋਂ ਨਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਕੀਤੀ ਗਈ ਇਸ ਛਾਪੇਮਾਰੀ ਦੌਰਾਨ 8 ਕਰੋੜ ਰੁਪਏ ਦੀ ਨਗਦੀ, ਇਕ ਮਹਿੰਗੀ ਘੜੀ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਸਨ। ਜਿਸ ਤੋਂ ਬਾਅਦ ਲੰਬੇ ਸਮੇਂ ਤੱਕ ਪੁੱਛਗਿੱਛ ਲਈ ਹਨੀ ਨੂੰ ਪੁਲਿਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਲੰਘੇ ਮਹੀਨੇ ਉੁਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …