ਨਗਰ ਕੀਰਤਨ ਦਾ ਹੋਇਆ ਭਰਵਾਂ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਰਾਤ ਰੁਕਣ ਤੋਂ ਬਾਅਦ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ। ਧਿਆਨ ਰਹੇ ਕਿ ਇਹ ਨਗਰ ਕੀਰਤਨ ਅੱਜ ਰਾਤ ਡੇਰਾ ਬਾਬਾ ਨਾਨਕ ਵਿਖੇ ਰੁਕੇਗਾ ਅਤੇ ਫਿਰ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਸ਼ਾਮਲ ਹਨ, ਜੋ ਕਰਤਾਰਪੁਰ ਕੌਰੀਡੋਰ ਤੱਕ ਨਗਰ ਕੀਰਤਨ ਨਾਲ ਜਾਣਗੀਆਂ। ਇਸ ਤੋਂ ਅੱਗੇ ਇਕ ਜਥਾ ਨਗਰ ਕੀਰਤਨ ਨੂੰ ਅੱਗੇ ਲੈ ਕੇ ਜਾਵੇਗਾ, ਜਿਸ ਨੂੰ ਪਾਕਿਸਤਾਨ ਸਰਕਾਰ ਨੇ ਇਜ਼ਾਜਤ ਦਿੱਤੀ ਹੋਈ ਹੈ। ਪਾਕਿਸਤਾਨ ਦੀ ਸਰਹੱਦ ’ਤੇ ਪਾਕਿਸਤਾਨ ਦੀ ਸੰਗਤ ਵੀ ਇਸ ਨਗਰ ਕੀਰਤਨ ਦਾ ਸਵਾਗਤ ਕਰੇਗੀ। ਧਿਆਨ ਰਹੇ ਕਿ ਇਸ ਨਗਰ ਕੀਰਤਨ ਦਾ ਪੰਜਾਬ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ।